ਡੀ. ਸੀ. ਵੱਲੋਂ ਮੁੱਖ ਮੰਤਰੀ ਬੀਮਾ ਯੋਜਨਾ ਤਹਿਤ ਸਿਹਤ ਵਿਭਾਗ, ਹਲਕਾ ਕੁਆਰਡੀਨੇਟਰਾਂ ਨਾਲ ਮੀਟਿੰਗ
ਫਰੀਦਕੋਟ 23 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਕੱਲ ਮੁਹਾਲੀ ਤੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਅਤੇ ਇਸ ਦਾ ਕੰਮ ਕਾਮਨ ਸੇਵਾ ਕੇਂਦਰਾਂ ਰਾਹੀਂ ਤੁਰੰਤ ਸ਼ੁਰੂ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ
ਡਿਪਟੀ ਕਮਿਸ਼ਨਰ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹਲਕਾ ਕੁਆਰਡੀਨੇਟਰਾਂ, ਬਲਾਕ ਕੁਆਰਡੀਨੇਟਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ.


ਫਰੀਦਕੋਟ 23 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਕੱਲ ਮੁਹਾਲੀ ਤੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਅਤੇ ਇਸ ਦਾ ਕੰਮ ਕਾਮਨ ਸੇਵਾ ਕੇਂਦਰਾਂ ਰਾਹੀਂ ਤੁਰੰਤ ਸ਼ੁਰੂ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹਲਕਾ ਕੁਆਰਡੀਨੇਟਰਾਂ, ਬਲਾਕ ਕੁਆਰਡੀਨੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਤੇ ਇਸ ਯੋਜਨਾ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਕਿਹਾ। ਇਸ ਮੌਕੇ ਜਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਗਰਤੇਜ ਸਿੰਘ ਖੋਸਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਵੱਕਾਰੀ ਸਿਹਤ ਯੋਜਨਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਇਲਾਜ ਸਰਕਾਰੀ ਤੇ ਇੰਨਪੈਨਲਡ ਹਸਪਤਾਲਾਂ ਵਿੱਚ ਮੁਫਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਅਤੇ ਹਰੇਕ ਪਰਿਵਾਰ, ਨਾਗਰਿਕ ਨੂੰ ਇਸ ਦਾ ਲਾਭ ਦੇਣ ਲਈ ਸਿਹਤ ਵਿਭਾਗ ਦੇ ਹਲਕਾ ਕੁਆਰਡੀਨੇਟਰ, ਬਲਾਕ ਕੁਆਰਡੀਨੇਟਰ ਲੋਕਾਂ ਨੂੰ ਜਾਗਰੂਕ ਕਰਕੇ ਜਿਲ੍ਹੇ ਦੇ ਕਾਮਨ ਸੇਵਾ ਕੇਂਦਰਾਂ ਰਾਹੀਂ ਰਜਿਸਟਰਡ ਕਰਨ ਅਤੇ ਕੇ.ਵਾਈ.ਸੀ ਕਰਵਾਉਣ ਵਿੱਚ ਸਹਿਯੋਗ ਕਰਨ ਅਤੇ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਰੋਜਾਨਾ ਰਿਪੋਰਟ ਕਰਨ।

ਜਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸ੍ਰੀ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸਾਰੇ ਹੀ ਅਧਿਕਾਰੀ, ਬਲਾਕ ਤੇ ਹਲਕਾ ਕੁਆਰਡੀਨੇਟਰ ਇਸ ਕੰਮ ਨੂੰ ਮਿਸ਼ਨਰੀ ਭਾਵਨਾ ਤਹਿਤ ਕਰਨ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ 106 ਕਾਮਨ ਸੇਵਾ ਕੇਂਦਰਾਂ ਤੇ ਇਹ ਰਜਿਸਟਰੇਸ਼ਨ ਅੱਜ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਰਜਿਸਟਰੇਸ਼ਨ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਉਹ ਹਲਕਾ ਤੇ ਬਲਾਕ ਕੁਆਰਡੀਨੇਟਰਾਂ ਨਾਲ ਤਾਲਮੇਲ ਰੱਖਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande