ਆਜ਼ਾਦੀ ਤੋਂ ਬਾਅਦ ਸਿਹਤ ਬੀਮਾ ਯੋਜਨਾ ਦੇਸ਼ ਦੀ ਸਭ ਤੋਂ ਵੱਡੀ ਲੋਕ ਪੱਖੀ ਯੋਜਨਾ: ਧਾਲੀਵਾਲ
ਅੰਮ੍ਰਿਤਸਰ 23 ਜਨਵਰੀ (ਹਿੰ. ਸ.)। ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੈ ਕਿ ਕਿਸੇ ਸੂਬੇ ਨੇ ਸਿਹਤ ਬੀਮਾ ਯੋਜਨਾ ਵਰਗੀ ਦੇਸ਼ ਦੀ ਸਭ ਤੋਂ ਵੱਡੀ ਲੋਕਪੱਖੀ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਹਰੇਕ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਜਨਾ
ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਾਸੀਆਂ ਨਾਲ.


ਅੰਮ੍ਰਿਤਸਰ 23 ਜਨਵਰੀ (ਹਿੰ. ਸ.)। ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੈ ਕਿ ਕਿਸੇ ਸੂਬੇ ਨੇ ਸਿਹਤ ਬੀਮਾ ਯੋਜਨਾ ਵਰਗੀ ਦੇਸ਼ ਦੀ ਸਭ ਤੋਂ ਵੱਡੀ ਲੋਕਪੱਖੀ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਹਰੇਕ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਜਨਾਲ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸੰਯੋਜਕ ਅਰਵਿੰਦ ਕੇਜਰੀਵਾਲ, ਦੇ ਯਤਨਾ ਸਦਕਾਂ ਇਹ ਯੋਜਨਾ ਸ਼ੁਰੂ ਕੀਤੀ ਹੈ। ਉਨਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਉਨਾਂ ਕਿਹਾ ਕਿ ਇਸ ਸਿਹਤ ਬੀਮਾ ਯੋਜਨਾ ਵਿੱਚ ਕੈਂਸਰ ਵਰਗੇ ਸਾਰੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਚਾਰ ਸਾਲਾਂ ਵਿੱਚ, 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਅਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। “ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ, ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।”

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande