‘ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਿਵਲ ਸਰਜਨ ਬਠਿੰਡਾ ਵੱਲੋਂ ਪੋਸਟਰ ਰਿਲੀਜ਼
ਬਠਿੰਡਾ, 23 ਜਨਵਰੀ (ਹਿੰ. ਸ.)। ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਬਠਿੰਡਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਪੋਸਟਰ ਅਤੇ ਬੇਟੀਆਂ ਲਈ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਸਬੰਧ
‘ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਿਵਲ ਸਰਜਨ ਬਠਿੰਡਾ ਪੋਸਟਰ ਰਿਲੀਜ਼ ਕਰਦੇ ਹੋਏ।


ਬਠਿੰਡਾ, 23 ਜਨਵਰੀ (ਹਿੰ. ਸ.)। ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਬਠਿੰਡਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਪੋਸਟਰ ਅਤੇ ਬੇਟੀਆਂ ਲਈ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ। ਇਹ ਪੋਸਟਰ ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਵੱਲੋਂ ਜਾਰੀ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾਕਟਰ ਤਪਿੰਦਰਜੋਤ ਨੇ ਕਿਹਾ ਕਿ ਇਹ ਪੋਸਟਰਾਂ ਰਾਹੀਂ ਪਿੰਡ ਪੱਧਰ ‘ਤੇ ਆਮ ਲੋਕਾਂ ਨੂੰ ਪੀਸੀਪੀਐਨਡੀਟੀ ਐਕਟ ਬਾਰੇ ਜਾਗਰੂਕ ਕਰਨ ਅਤੇ ਧੀਆਂ ਦੇ ਹੱਕ ਵਿੱਚ ਸਕਾਰਾਤਮਕ ਸੋਚ ਪੈਦਾ ਕਰਨ ਦਾ ਉਦੇਸ਼ ਰੱਖਿਆ ਗਿਆ ਹੈ। ਇਹ ਪੋਸਟਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਸੰਸਥਾਵਾਂ, ਆਂਗਣਵਾਡੀ ਕੇਂਦਰਾਂ ਅਤੇ ਸਰਕਾਰੀ ਸਥਾਨਾਂ ‘ਤੇ ਲਗਾਏ ਜਾਣਗੇ। ਉਹਨਾਂ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ ਲਿੰਗ ਜਾਂਚ ਕਰਵਾਉਣਾ ਅਤੇ ਕਰਵਾਉਣ ਵਿੱਚ ਸਹਾਇਤਾ ਕਰਨਾ ਕਾਨੂੰਨੀ ਜੁਰਮ ਹੈ। ਉਨ੍ਹਾਂ ਕਿਹਾ ਕਿ ਧੀਆਂ ਸਮਾਜ ਦਾ ਅਟੁੱਟ ਹਿੱਸਾ ਹਨ ਅਤੇ ਉਨ੍ਹਾਂ ਦੀ ਰੱਖਿਆ ਤੇ ਸਿੱਖਿਆ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਪੋਸਟਰਾਂ ਰਾਹੀਂ ਆਮ ਲੋਕਾਂ ਨੂੰ ਕਾਨੂੰਨ ਬਾਰੇ ਜਾਣਕਾਰੀ ਦੇ ਕੇ ਲਿੰਗ ਅਧਾਰਿਤ ਭੇਦਭਾਵ ਖ਼ਤਮ ਕਰਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।

ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਸੁਖਜਿੰਦਰ ਸਿੰਘ ਗਿੱਲ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਲਿੰਗ ਜਾਂਚ ਜਾਂ ਇਸ ਨਾਲ ਸਬੰਧਤ ਗੈਰਕਾਨੂੰਨੀ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ। ਸਿਹਤ ਵਿਭਾਗ ਵੱਲੋਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande