
ਅੰਮ੍ਰਿਤਸਰ, 23 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ 2.0 ਪਿੰਡਾਂ ਦੇ ਪਹਿਰੇਦਾਰ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਚੱਲ ਰਹੀਆਂ ਯਾਤਰਾਵਾਂ ਵਿੱਚ ਦੀਕਸ਼ਿਤ ਧਵਨ ਜਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਅੰਮ੍ਰਿਤਸਰ ਹਲਕਾ ਕੇਂਦਰੀ ਅਤੇ ਅੰਮ੍ਰਿਤਸਰ ਹਲਕਾ ਪੂਰਬੀ ਵਿੱਚ ਨਿਕਲ ਰਹੀਆਂ ਪਦ-ਯਾਤਰਾਵਾਂ ਵਿੱਚ ਹਿੱਸਾ ਲਿਆ ਗਿਆ l ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਇਹਨਾਂ ਯਾਤਰਾ ਵਿੱਚ ਲੋਕਾਂ ਵੱਲੋਂ ਭਰਵਾ ਹੁੰਗਾਰਾ ਦੇਖਣ ਨੂੰ ਮਿਲਿਆ |ਪਿਛਲੇ 10 ਤੋਂ 15 ਦਿਨਾਂ ਤੋਂ ਲਗਾਤਾਰ ਪੂਰੇ ਪੰਜਾਬ ਭਰ ਵਿੱਚ ਅਤੇ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਨਸ਼ਾ ਮੁਕਤੀ ਮੋਰਚਾ ਜਿਲ੍ਹਾ ਪ੍ਰਧਾਨ ਦੀਕਸ਼ਿਤ ਧਵਨ ਵਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਯਾਤਰਾਵਾਂ ਲਗਾਤਾਰ ਕੱਢੀਆਂ ਜਾ ਰਹੀਆਂ ਹਨ ਜਿਸ ਕਰਕੇ ਨਸ਼ੇ ਨੂੰ ਕਾਫੀ ਹੱਦ ਤੱਕ ਠਲ ਪਾਈ ਜਾ ਸਕੇ ਅਤੇ ਇਹਨੂੰ ਜੜੋਂ ਖਤਮ ਕੀਤਾ ਜਾ ਸਕੇ।
ਜਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਧਵਨ ਨੇ ਦੱਸਿਆ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਇਸਦੇ ਨਾਲ ਨਾਲ ਨਸ਼ਾ ਮੁਕਤੀ ਯਾਤਰਾ ਕੱਢ ਕੇ ਨੌਜਵਾਨ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਯਾਤਰਾ ਦਿਨੇਸ਼ ਸੂਰੀ, ਹਨੀ ਨਾਹਰ ਵਾਈਸ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ,ਸਾਹਿਬ ਸਿੰਘ ਗਿੱਲ ਹਲਕਾ ਇੰਚਾਰਜ ਸ਼ਮਕਤੀ ਮੋਰਚਾ ਅੰਮ੍ਰਿਤਸਰ ਪੂਰਬੀ, ਜੈ ਕੁਸ਼ ਬੁਟਰ ਹਲਕਾ ਇੰਚਾਰਜ ਮੁਕਤੀ ਮੋਰਚਾ ਅੰਮ੍ਰਿਤਸਰ ਕੇਂਦਰੀ ਅਤੇ ਹੋਰ ਵੀ ਸਾਰੇ ਸਾਥੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ