
ਭੋਪਾਲ/ਇੰਦੌਰ, 28 ਜਨਵਰੀ (ਹਿੰ.ਸ.)। ਮੱਧ ਪ੍ਰਦੇਸ਼ ਦੇ ਇੰਦੌਰ ਦੇ ਭਾਗੀਰਥਪੁਰਾ ਵਿੱਚ ਦੂਸ਼ਿਤ ਪਾਣੀ ਕਾਰਨ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਇੱਕ 63 ਸਾਲਾ ਵਿਅਕਤੀ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 29 ਹੋ ਗਈ। ਬੁੱਧਵਾਰ ਨੂੰ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਤੋਂ ਪਹਿਲਾਂ ਉਸਦੀ ਲਾਸ਼ ਸੜਕ 'ਤੇ ਰੱਖ ਕੇ ਪ੍ਰਦਰਸ਼ਨ ਕੀਤਾ।
ਮ੍ਰਿਤਕ ਦਾ ਨਾਮ 63 ਸਾਲਾ ਖੂਬਚੰਦ ਪੁੱਤਰ ਗੰਨੂਦਾਸ ਹੈ। ਪਰਿਵਾਰ ਨੇ ਦੱਸਿਆ ਕਿ ਉਹ ਪਿਛਲੇ 15 ਦਿਨਾਂ ਤੋਂ ਉਲਟੀਆਂ ਅਤੇ ਦਸਤ ਤੋਂ ਪੀੜਤ ਸੀ। ਉਸਨੂੰ ਪਹਿਲਾਂ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਉਸਨੂੰ ਦਵਾਈ ਦਿੱਤੀ ਗਈ। ਮੰਗਲਵਾਰ ਸਵੇਰੇ ਉਸਦੀ ਹਾਲਤ ਫਿਰ ਵਿਗੜ ਗਈ, ਅਤੇ ਉਸਨੂੰ ਦਵਾਈ ਦਿੱਤੀ ਗਈ, ਪਰ ਘਰ ਵਾਪਸ ਆਉਣ ਤੋਂ ਬਾਅਦ ਦੇਰ ਸ਼ਾਮ ਉਸਦੀ ਮੌਤ ਹੋ ਗਈ। ਬੁੱਧਵਾਰ ਸਵੇਰੇ ਪਰਿਵਾਰ ਅਤੇ ਸਥਾਨਕ ਨਿਵਾਸੀਆਂ ਨੇ ਲਾਸ਼ ਸੜਕ 'ਤੇ ਰੱਖ ਕੇ ਸੜਕ ਜਾਮ ਕਰ ਦਿੱਤੀ।
ਪਰਿਵਾਰ ਨੇ ਦੱਸਿਆ ਕਿ ਖੂਬਚੰਦ ਮਿੱਲ ਮਜ਼ਦੂਰ ਸਨੜ। ਉਹ ਪਹਿਲਵਾਨ ਵੀ ਰਹੇ, ਉਨ੍ਹਾਂ ਨੇ ਕਈ ਕੁਸ਼ਤੀ ਮੁਕਾਬਲੇ ਜਿੱਤੇ ਸਨ। ਉਨ੍ਹਾਂ ਦੇ ਪੁੱਤਰ ਰਾਹੁਲ ਦਾ ਕਹਿੰਣਾ ਹੈ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਉਲਟੀਆਂ ਅਤੇ ਦਸਤ ਕਾਰਨ ਹੋਈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਪਹਿਲਾਂ ਪੂਰੀ ਤਰ੍ਹਾਂ ਤੰਦਰੁਸਤ ਸਨ, ਆਪਣਾ ਕੰਮ ਕਰਦੇ ਸਨ ਅਤੇ ਰੋਜ਼ਾਨਾ ਆਪਣੇ ਹੱਥਾਂ ਅਤੇ ਪੈਰਾਂ ਦੀ ਮਾਲਿਸ਼ ਵੀ ਕਰਦੇ ਸਨ। ਅਸੀਂ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੇ ਨਾਲ ਅਜਿਹਾ ਹੋਵੇਗਾ।ਭਾਗੀਰਥਪੁਰਾ ਵਿੱਚ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਗਿਣਤੀ ਘੱਟ ਕੇ ਸਿਰਫ਼ ਛੇ ਰਹਿ ਗਈ ਹੈ। ਇਨ੍ਹਾਂ ਵਿੱਚੋਂ ਤਿੰਨ ਆਈਸੀਯੂ ਵਿੱਚ ਹਨ ਅਤੇ ਇੱਕ ਵੈਂਟੀਲੇਟਰ 'ਤੇ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕਰਨ ਲਈ ਸੇਵਾਮੁਕਤ ਜੱਜ ਸੁਸ਼ੀਲ ਕੁਮਾਰ ਗੁਪਤਾ ਦੀ ਅਗਵਾਈ ਵਿੱਚ ਕਮਿਸ਼ਨ ਨਿਯੁਕਤ ਕੀਤਾ ਹੈ। ਕਮਿਸ਼ਨ ਨੂੰ ਚਾਰ ਹਫ਼ਤਿਆਂ ਦੇ ਅੰਦਰ ਅੰਤਰਿਮ ਰਿਪੋਰਟ ਪੇਸ਼ ਕਰਨੀ ਹੋਵੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ