ਸਪੀਕਰ ਸੰਧਵਾਂ ਨੇ ਪਿੰਡ ਚਾਹਲ ਵਿਖੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ 28 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਧੀਆ ਸਿਹਤ ਸੇਵਾਵਾਂ ਹਰ ਵਿਅਕਤੀ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਾਹਲ ਵਿਖੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਸਪੀਕਰ ਸੰਧਵਾਂ ਪਿੰਡ ਚਾਹਲ ਵਿਖੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਣ ਮੌਕੇ.


ਕੋਟਕਪੂਰਾ 28 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਧੀਆ ਸਿਹਤ ਸੇਵਾਵਾਂ ਹਰ ਵਿਅਕਤੀ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਾਹਲ ਵਿਖੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕਰਵਾਈ ਜਾ ਰਹੀ ਹੈ। ਕਲੀਨਿਕਾਂ ਵਿੱਚ ਤਜਰਬੇਕਾਰ ਡਾਕਟਰਾਂ, ਨਰਸਾਂ ਅਤੇ ਸਟਾਫ਼ ਦੀ ਟੀਮ ਮੁਹੱਈਆ ਕਰਵਾਈ ਗਈ ਹੈ । ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਨਾਲ ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਫਾਇਦਾ ਹੋ ਰਿਹਾ ਹੈ। ਇਹ ਕਲੀਨਿਕ ਸੂਬੇ ਦੇ ਕਈ ਹਿੱਸਿਆਂ ਵਿੱਚ ਖੋਲ੍ਹੇ ਗਏ ਹਨ । ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਯੋਜਨਾ ਅਧੀਨ ਮਰੀਜ਼ ਆਪਣਾ ਇਲਾਜ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲ ਤੋਂ ਕਰਵਾ ਸਕਦਾ ਹੈ। ਇਸ ਯੋਜਨਾ ਵਿੱਚ ਸੂਬੇ ਦੇ ਸਰਕਾਰੀ ਹਸਪਤਾਲ ਅਤੇ ਲਗਪਗ 600 ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਯੋਜਨਾ ਹੇਠ ਰਜਿਸਟਰ ਹੋਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਈ-ਕਾਰਡ ਮੁਫ਼ਤ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀ ਆਪਣਾ ਅਧਾਰ ਕਾਰਡ, ਵੋਟਰ ਕਾਰਡ ਅਤੇ 18 ਸਾਲ ਤੋਂ ਘੱਟ ਲਾਭਪਾਤਰੀ ਅਧਾਰ ਕਾਰਡ ਅਤੇ ਜਨਮ ਪ੍ਰਮਾਣ ਪੱਤਰ ਜਮਾਂ ਕਰਵਾ ਕੇ ਆਪਣਾ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ, ਜੋ ਗੰਭੀਰ ਬਿਮਾਰੀਆਂ, ਸਰਜਰੀਆਂ ਅਤੇ ਐਮਰਜੈਂਸੀ ਨੂੰ ਕਵਰ ਕਰਦਾ ਹੈ, ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande