69ਵੀਂ ਸਕੂਲ ਨੈਸ਼ਨਲ ਖੇਡਾਂ 2025-26 ਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ
ਬਰਨਾਲਾ, 03 ਜਨਵਰੀ (ਹਿੰ. ਸ.)। 69 ਵੀਂ ਨੈਸ਼ਨਲ ਸਕੂਲ ਖੇਡਾਂ 2025-26 ਦੌਰਾਨ ਜ਼ਿਲ੍ਹਾ ਬਰਨਾਲਾ ਦੇ 8 ਖਿਡਾਰੀਆਂ ਨੇ ਮੱਲ੍ਹਾਂ ਮਾਰੀਆਂ ਅਤੇ ਚਾਰ ਸੋਨ ਤਗਮੇ, ਇੱਕ ਚਾਂਦੀ ਦਾ ਤਗਮਾ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ। ਉਨ੍ਹਾਂ ਜੇਤੂਆਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਜ਼ਿਲ੍ਹੇ ''ਚ ਪਰ
69ਵੀਂ ਸਕੂਲ ਨੈਸ਼ਨਲ ਖੇਡਾਂ 2025-26 ਚ ਮੱਲਾ ਮਾਰਨ ਵਾਲੇ ਜ਼ਿਲ੍ਹਾ ਬਰਨਾਲਾ ਦੇ ਖਿਡਾਰੀ.


ਬਰਨਾਲਾ, 03 ਜਨਵਰੀ (ਹਿੰ. ਸ.)। 69 ਵੀਂ ਨੈਸ਼ਨਲ ਸਕੂਲ ਖੇਡਾਂ 2025-26 ਦੌਰਾਨ ਜ਼ਿਲ੍ਹਾ ਬਰਨਾਲਾ ਦੇ 8 ਖਿਡਾਰੀਆਂ ਨੇ ਮੱਲ੍ਹਾਂ ਮਾਰੀਆਂ ਅਤੇ ਚਾਰ ਸੋਨ ਤਗਮੇ, ਇੱਕ ਚਾਂਦੀ ਦਾ ਤਗਮਾ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ।

ਉਨ੍ਹਾਂ ਜੇਤੂਆਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਜ਼ਿਲ੍ਹੇ 'ਚ ਪਰਤਣ 'ਤੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਨੇ ਜਿਸ ਦੇ ਸਿੱਟੇ ਵਜੋਂ ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਉੱਤੇ ਮੱਲ੍ਹਾਂ ਮਾਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਖਿਡਾਰੀ ਮਨਕਰਨਜੋਤ ਸਿੰਘ, ਜਪੁਸਿਮਰਨ ਸਿੰਘ, ਸਾਹਿਬਜੋਤ ਸਿੰਘ ਅਤੇ ਹਰਵਿੰਦਰ ਸਿੰਘ ਨੇ ਨੈੱਟ ਬਾਲ ਅੰਡਰ 19 ਲੜਕੇ 'ਚ ਮੈੰਗਲੂਰ ਕਰਨਾਟਕਾ ਵਿਖੇ ਸੋਨ ਤਮਗਾ ਜਿੱਤਿਆ। ਇਨ੍ਹਾਂ ਵਿਚੋਂ ਮਨਕਰਨਜੋਤ ਸਿੰਘ ਦੇਸ਼ ਦਾ ਬੈਸਟ ਸ਼ੂਟਰ ਦਾ ਖਿਤਾਬ ਹਾਸਲ ਕੀਤਾ। ਇਹ ਸਾਰੇ ਵਿਦਿਆਰਥੀ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੇ ਹਨ। ਇਸੇ ਤਰਾਂ ਹਿਮਾਂਸ਼ੀ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ, ਤੋਂ ਸੀਮਾਂ ਕੌਰ ਤੇ ਗੀਤਾ ਕੌਰ ਸ.ਸ.ਸ.ਸ ਮੌੜਾਂ, ਤੋਂ ਨੇ ਨੈੱਟਬਾਲ ਅੰਡਰ 19 ਲੜਕੀਆਂ ਵਿੱਚੋਂ ਬਰਾਉਂਜ਼ ਮੈਡਲ ਹਾਸਲ ਕੀਤਾ। ਇਸ ਤੋਂ ਇਲਾਵਾ ਤਸਨੀਮ ਕੌਰ ਢਿੱਲੋਂ ਅਕਾਲ ਅਕੈਡਮੀ ਭਦੌੜ, ਨੇ ਅਥਲੈਟਿਕਸ 4x400 ਮੀ. ਰਿਲੇਅ ਲਖਨਊ (ਯੂਪੀ) ਵਿਖੇ ਸਿਲਵਰ ਮੈਡਲ ਪ੍ਰਾਪਤ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande