
ਗੁਹਾਟੀ, 05 ਜਨਵਰੀ (ਹਿੰ.ਸ.)। ਉੱਤਰ-ਪੂਰਬੀ ਭਾਰਤ ਦੇ ਕਈ ਰਾਜਾਂ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 04.17.40 ਵਜੇ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.1 ਮਾਪੀ ਗਈ। ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਹ ਝਟਕੇ ਕਾਫ਼ੀ ਸਮੇਂ ਤੱਕ ਮਹਿਸੂਸ ਕੀਤੇ ਗਏ।
ਇਸ ਦਰਮਿਆਨੀ ਤੀਬਰਤਾ ਵਾਲੇ ਭੂਚਾਲ ਨੇ ਅਸਾਮ ਅਤੇ ਗੁਆਂਢੀ ਰਾਜਾਂ ਮੇਘਾਲਿਆ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮਿਜ਼ੋਰਮ ਦੇ ਨਾਲ-ਨਾਲ ਭਾਰਤ ਦੇ ਗੁਆਂਢੀ ਦੇਸ਼ਾਂ ਬੰਗਲਾਦੇਸ਼, ਨੇਪਾਲ, ਮਿਆਂਮਾਰ, ਭੂਟਾਨ ਅਤੇ ਚੀਨ ਨੂੰ ਪ੍ਰਭਾਵਿਤ ਕੀਤਾ। ਹਾਲਾਂਕਿ, ਭੂਚਾਲ ਕਾਰਨ ਕਿਸੇ ਨੁਕਸਾਨ ਦੀ ਖ਼ਬਰ ਨਹੀਂ ਹੈ।
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਤੋਂ 14 ਕਿਲੋਮੀਟਰ ਦੂਰ 50 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਦਾ ਐਪਿਕ ਸੈਂਟਰ 26.37 ਉੱਤਰੀ ਅਕਸ਼ਾਂਸ਼ ਅਤੇ 92.29 ਪੂਰਬੀ ਦੇਸ਼ਾਂਤਰ 'ਤੇ ਰਿਹਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ