
ਨਵੀਂ ਦਿੱਲੀ, 07 ਜਨਵਰੀ (ਹਿੰ.ਸ.)। ਦਿੱਲੀ ਦੇ ਕੈਬਨਿਟ ਮੰਤਰੀਆਂ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਅਤੇ ਉਨ੍ਹਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਜਾਣਕਾਰੀ ਕੈਬਨਿਟ ਮੰਤਰੀਆਂ ਪਰਵੇਸ਼ ਸਾਹਿਬ ਸਿੰਘ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਅਹਾਤੇ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ। ਮੰਤਰੀਆਂ ਨੇ ਕਿਹਾ ਕਿ ਸਿੱਖ ਗੁਰੂਆਂ ਦਾ ਅਪਮਾਨ ਕਰਨ ਵਾਲੇ ਵਿਅਕਤੀ ਦੀ ਜਗ੍ਹਾ ਤਿਹਾੜ ਜੇਲ੍ਹ ਹੈ। ਭਾਜਪਾ ਵਿਧਾਇਕਾਂ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਪ੍ਰਦਰਸ਼ਨ ਵੀ ਕੀਤਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ