ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਦੇ ਨਾਲ ਹੁਣ ਪੈਨਸ਼ਨਰ ਸੇਵਾਵਾਂ ਵੀ ਸੇਵਾ ਕੇਂਦਰਾਂ ਵਿੱਚ
ਬਰਨਾਲਾ, 07 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਸੇਵਾ ਕੇਂਦਰ ''ਤੇ ਮਿਲ ਰਹੀਆਂ ਹਨ। ਇਸ ਤੋਂ ਇਲਾ
ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ.


ਬਰਨਾਲਾ, 07 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਮਿਲ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਸੇਵਾ ਕੇਂਦਰ 'ਤੇ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਪੈਨਸ਼ਨਰ ਦੀਆਂ ਛੇ ਸੇਵਾਵਾਂ ਹੁਣ ਕਿਸੇ ਵੀ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਜਿੰਨਾਂ ਵਿੱਚ ਈ-ਕੇ.ਵਾਈ.ਸੀ, ਪ੍ਰਮਾਣ ਪੱਤਰ, ਸ਼ਕਾਇਤ ਦਰਜ਼ ਕਰਵਾਉਣਾ, ਪ੍ਰੋਫ਼ਾਈਲ ਅੱਪਡੇਟ ਵਰਗੀਆਂ ਸੇਵਾਵਾਂ ਸ਼ਾਮਲ ਹਨ।

ਉਨ੍ਹਾਂ ਦੱਸਿਆ ਮਾਲ ਵਿਭਾਗ ਨਾਲ ਸਬੰਧਿਤ ਫ਼ਰਦ, ਵਿਰਾਸਤੀ ਇੰਤਕਾਲ, ਵਸੀਕੇ ਦੇ ਆਧਾਰ 'ਤੇ ਇੰਤਕਾਲ, ਮੈਰਿਜ਼ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ ਆਦਿ ਸਾਰੀਆਂ ਸੇਵਾਵਾਂ ਪਹਿਲਾਂ ਹੀ ਸੇਵਾ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀ ਘਰ ਬੈਠੇ 1076 'ਤੇ ਡਾਇਲ ਕਰਕੇ ਇਹ ਸਾਰੀਆਂ ਸੇਵਾਵਾਂ ਪ੍ਰਾਪਤ ਕਰ ਸੱਕਦੇ ਹਨ।

ਸੇਵਾ ਕੇਂਦਰ ਦੇ ਇੰਚਾਰਜ਼ ਮਨਜੀਤ ਸ਼ਰਮਾ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੇ ਆਧਾਰ ਕਾਰਡਾਂ ਦੀ ਬਾਇਉਮੈਟ੍ਰਿਕ ਅਪਡੇਟ ਕਰਵਾਉਣਾ ਲਾਜ਼ਮੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਕੈਂਪ ਲਗਾਏ ਗਏ ਹਨ। ਹੁਣ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਹੋਣ ਕਾਰਨ ਸਕੂਲ ਬੰਦ ਹਨ ਅਤੇ ਬੱਚਿਆਂ ਦੇ ਮਾਪੇ ਨੇੜੇ ਦੇ ਸੇਵਾ ਕੇਂਦਰ 'ਤੇ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਅੱਪਡੇਟ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 14 ਸੇਵਾ ਕੇਂਦਰ ਹਨ ਸੋ ਇਹ ਸਾਰੀਆਂ ਸੇਵਾਵਾਂ ਆਪਣੇ ਨਜਦੀਕੀ ਸੇਵਾ ਕੇਂਦਰ 'ਤੇ ਜਾ ਕੇ ਲਈਆਂ ਜਾ ਸਕਦੀਆਂ ਹਨ।

ਇੱਥੇ ਇਹ ਵੀ ਦੱਸਣਯੋਗ ਹੈ ਡੀ.ਸੀ. ਦਫ਼ਤਰ ਬਰਨਾਲਾ, ਵੈਟਰਨਰੀ ਹੱਸਪਤਾਲ ਤਪਾ ਅਤੇ ਮਹਿਲ ਕਲਾਂ ਸੇਵਾ ਕੇਂਦਰਾਂ ਵਿਚ ਐਤਵਾਰ ਵਾਲੇ ਦਿਨ ਵੀ ਇੱਕ ਕਾਉਂਟਰ ਨਾਲ ਖੁੱਲੇ ਰਹਿੰਦੇ ਹਨ ਜਿੰਨਾਂ 'ਤੇ ਜਾ ਕੇ ਛੁੱਟੀ ਵਾਲੇ ਦਿਨ ਵੀ ਇਨ੍ਹਾਂ ਸੇਵਾਂਵਾਂ ਦਾ ਲਾਭ ਲਿਆ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande