ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਸਰਦੀ ਤੋਂ ਬਚਾਅ ਦੀ ਸਲਾਹ : ਸਿਵਲ ਸਰਜਨ
ਬਰਨਾਲਾ, 09 ਜਨਵਰੀ (ਹਿੰ. ਸ.)। ਸਿਹਤ ਵਿਭਾਗ ਬਰਨਾਲਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਦੀ ਅਤੇ ਧੁੰਦ ਤੋਂ ਛੋਟੇ ਬੱਚਿਆਂ, ਬਜ਼ੁਰਗਾਂ, ਜਿਆਦਾ ਸਮਾਂ ਕਿਸੇ ਬਿਮਾਰੀ ਤੋਂ ਪੀੜਤ ਲੋਕਾਂ ਅਤੇ ਗਰਭਵਤੀ ਔਰਤਾਂ ਨੂੰ ਬਚਾਅ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ, ਕਿਉਂਕਿ ਇ
ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ


ਬਰਨਾਲਾ, 09 ਜਨਵਰੀ (ਹਿੰ. ਸ.)। ਸਿਹਤ ਵਿਭਾਗ ਬਰਨਾਲਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਦੀ ਅਤੇ ਧੁੰਦ ਤੋਂ ਛੋਟੇ ਬੱਚਿਆਂ, ਬਜ਼ੁਰਗਾਂ, ਜਿਆਦਾ ਸਮਾਂ ਕਿਸੇ ਬਿਮਾਰੀ ਤੋਂ ਪੀੜਤ ਲੋਕਾਂ ਅਤੇ ਗਰਭਵਤੀ ਔਰਤਾਂ ਨੂੰ ਬਚਾਅ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ, ਕਿਉਂਕਿ ਇਹ ਸਰਦੀ ਵਿੱਚ ਵੱਧ ਪ੍ਰਭਾਵਿਤ ਹੁੰਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਦੀ ਲੱਗਣ ਕਾਰਨ ਜੇਕਰ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਖ਼ਤਰੇ ਦਾ ਕਾਰਨ ਬਣ ਸਕਦਾ ਹੈ।

ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਸਵੇਰ ਅਤੇ ਦੇਰ ਸ਼ਾਮ ਜਾਂ ਰਾਤ ਨੂੰ ਠੰਡ ਅਤੇ ਸੰਘਣੀ ਧੁੰਦ ਕਾਰਨ ਘਰੋਂ ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸੰਘਣੀ ਧੁੰਦ ਕਾਰਨ ਵਾਪਰਨ ਵਾਲੇ ਹਾਦਸੇ ਖ਼ਤਰਨਾਕ ਹੋ ਸਕਦੇ ਹਨ । ਉਨ੍ਹਾਂ ਦੱਸਿਆ ਕਿ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਛੋਟੇ ਬੱਚੇ ਇਸ ਮੌਸਮ 'ਚ ਜਿਆਦਾ ਬਿਮਾਰ ਹੁੰਦੇ ਹਨ ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ-ਜ਼ੁਰਾਬਾਂ ਅਤੇ ਸਿਰ 'ਤੇ ਟੋਪੀ ਪਾਉਣੀ ਚਾਹੀਦੀ ਹੈ। ਬਜ਼ੁਰਗ, ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਜਿਆਦਾ ਠੰਡ ਹੋਣ 'ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫ਼ੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ - ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande