
ਤਰਨਤਾਰਨ, 09 ਜਨਵਰੀ (ਹਿੰ. ਸ.)। ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਿਦਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਾਸਤੇ 59.49 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61.11 ਲੱਖ, ਮੋਗਾ ਨੂੰ 32.74 ਲੱਖ , ਮੁਕਤਸਰ ਨੂੰ 46.47 ਲੱਖ, ਪਠਾਨਕੋਟ ਨੂੰ 37.11 ਲੱਖ ਰੁਪਏ, ਪਟਿਆਲਾ ਨੂੰ 1.50 ਕਰੋੜ ਰੁਪਏ, ਰੂਪਨਗਰ ਨੂੰ 78.14 ਲੱਖ ਰੁਪਏ, ਐਸ.ਬੀ.ਐਸ.ਨਗਰ ਨੂੰ 25.29 ਲੱਖ, ਸੰਗਰੂਰ ਨੂੰ 2.45 ਕਰੋੜ , ਐਸ.ਏ.ਐਸ. ਨਗਰ (ਮੁਹਾਲੀ) ਨੂੰ 42.87 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਇਸ ਪਹਿਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਰੇ ਸਕੂਲਾਂ ਵਿੱਚ ਮਿਆਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਦੱਸਦਿਆਂ ਵਿਧਾਇਕ ਸ. ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਿਦਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨ ਕਰ ਰਹੀ ਹੈ ਅਤੇ ਸਰਕਾਰੀ ਸਕੂਲ ਵਿਦਿਅਕ ਪੁਨਰ- ਸੁਰਜੀਤੀ ਦਾ ਕੇਂਦਰ ਬਣਨਗੇ।
ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਵਿਿਦਅਕ ਮਿਆਰਾਂ ਦੇ ਅਨੁਕੂਲ ਬਣਾ ਕੇ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲ ਵਿੱਚ ਆਉਣ ਵਾਲਾ ਹਰ ਬੱਚਾ ਖੁਦ ਨੂੰ ਉਤਸ਼ਾਹਿਤ, ਮੁੱਲਵਾਨ ਅਤੇ ਚੰਗਾ ਸਿਿਖਆਰਥੀ ਮਹਿਸੂਸ ਕਰੇ।
-------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ