ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਉਠਾਏ ਸਵਾਲ, ਗਿਆਨੀ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ
ਅੰਮ੍ਰਿਤਸਰ, 01 ਅਕਤੂਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਦੇ ਨਾਂ ਖੁੱਲ੍ਹਾ ਪੱਤਰ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਾਲੀਆ ਕਾਰਵਾਈਆਂ ’ਤੇ ਸਵਾਲ ਚੁੱਕੇ ਹਨ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ


ਅੰਮ੍ਰਿਤਸਰ, 01 ਅਕਤੂਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਦੇ ਨਾਂ ਖੁੱਲ੍ਹਾ ਪੱਤਰ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਾਲੀਆ ਕਾਰਵਾਈਆਂ ’ਤੇ ਸਵਾਲ ਚੁੱਕੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀਆਂ ਜਾ ਰਹੀਆਂ ਕੁਝ ਕਾਰਵਾਈਆਂ ਇਕਪਾਸੜ ਹਨ। ਉਨ੍ਹਾਂ ਕਿਹਾ ਕਿ ਸਬੰਧਤ ਧਿਰ ਤੋਂ ਸਪੱਸ਼ਟੀਕਰਨ ਲਏ ਬਿਨਾਂ ਹੀ ਕਿਸੇ ਇਕ ਧਿਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿੱਚ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਮੁੱਖ ਮੰਤਰੀ ਨੂੰ ਮਿਲੇ ਹਨ ਤਾਂ ਇਹ ਮੁਲਾਕਾਤ ਉਨ੍ਹਾਂ ਦੀ ਚਿੰਤਾ ਦੇ ਮੱਦੇਨਜ਼ਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਹੋਰ ਢੰਗ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ।

ਗਿਆਨੀ ਹਰਪ੍ਰੀਤ ਸਿੰਘ ਨੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਹੁਕਮਨਾਮਿਆਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਜਾਂ ਤਾਂ ਇਨ੍ਹਾਂ ਹੁਕਮਨਾਮਿਆਂ ਨੂੰ ਇਤਿਹਾਸਕ ਤੱਥਾਂ ਦੀ ਰੌਸ਼ਨੀ ਵਿੱਚ ਗਲਤ ਸਾਬਤ ਕੀਤਾ ਜਾਵੇ ਜਾਂ ਫਿਰ ਮੁੱਖ ਮੰਤਰੀ ਖ਼ਿਲਾਫ਼ ਜਾਰੀ ਕੀਤੇ ਹੁਕਮ ਨੂੰ ਸਹੀ ਸਾਬਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਫੈਸਲੇ ਨਿਰਪੱਖਤਾ ਅਤੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਹੋਣੇ ਚਾਹੀਦੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਕਿਸੇ ਇਕ ਧਿਰ ਨੂੰ ਖੁਸ਼ ਕਰਨ ਵਾਲੇ ਫੈਸਲੇ ਸਿੱਖ ਸੰਗਤ ਵੱਲੋਂ ਪ੍ਰਵਾਨ ਨਹੀਂ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande