ਤਰਨਤਾਰਨ ’ਚ ਏਐੱਸਆਈ ਦਾ ਗੋਲੀਆਂ ਮਾਰ ਕੇ ਕਤਲ
ਡਿਊਟੀ ਤੋਂ ਘਰ ਪਰਤਦਿਆਂ ਹਮਲਾਵਰਾਂ ਨੇ ਬਣਾਇਆ ਨਿਸ਼ਾਨਾਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ, ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਸੀ ਤਾਇਨਾਤਤਰਨਤਾਰਨ, 11 ਅਕਤੂਬਰ (ਹਿੰ.ਸ.)| ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਪੰਜਾਬ ਪੁਲਿਸ ਦੇ ਏਐੱਸਆਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ
ਏਐੱਸਆਈ ਇਕਬਾਲ ਸਿੰਘ ਦੀ ਫਾਈਲ ਫੋਟੋ।


ਡਿਊਟੀ ਤੋਂ ਘਰ ਪਰਤਦਿਆਂ ਹਮਲਾਵਰਾਂ ਨੇ ਬਣਾਇਆ ਨਿਸ਼ਾਨਾਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ, ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਸੀ ਤਾਇਨਾਤਤਰਨਤਾਰਨ, 11 ਅਕਤੂਬਰ (ਹਿੰ.ਸ.)| ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਪੰਜਾਬ ਪੁਲਿਸ ਦੇ ਏਐੱਸਆਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ (55) ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ। ਉਹ ਫਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਸਨ। ਵਾਰਦਾਤ ਸਮੇਂ ਉਹ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ’ਤੇ ਆਪਣੇ ਘਰ ਪਰਤ ਰਹੇ ਸਨ।

ਜਾਣਕਾਰੀ ਅਨੁਸਾਰ, ਐਤਵਾਰ ਸ਼ਾਮ ਕਰੀਬ 7:30 ਵਜੇ ਜਦੋਂ ਏਐੱਸਆਈ ਇਕਬਾਲ ਸਿੰਘ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਸਥਿਤ ਪਟਵਾਰਖਾਨੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹਨੇਰੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਤਰਨਤਾਰਨ ਦੇ ਐੱਸਐੱਸਪੀ ਸੁਰਿੰਦਰ ਕੁਮਾਰ ਲਾਂਬਾ ਨੇ ਦੱਸਿਆ ਕਿ ਏਐੱਸਆਈ ਨੂੰ ਦੋ ਗੋਲੀਆਂ ਲੱਗੀਆਂ ਹਨ। ਪੁਲਿਸ ਨੂੰ ਜਾਂਚ ਦੌਰਾਨ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੱਟੀ ਦੇ ਡੀਐੱਸਪੀ ਰਵੀ ਸ਼ੇਰ ਸਿੰਘ ਅਨੁਸਾਰ, ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਨੂੰ ਸੀਲ ਕਰਕੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ। ਫਿਲਹਾਲ ਕਤਲ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਇਸ ਕਤਲ ਨੂੰ 11 ਸਤੰਬਰ ਨੂੰ ਹੋਏ ਇਕਬਾਲ ਸਿੰਘ ਦੇ ਭਤੀਜੇ ਅਜਮੀਤ ਸਿੰਘ ਦੇ ਕਤਲ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਉਸ ਦਿਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਅਜਮੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande