ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਨਿੰਦਾ
ਕਿਹਾ, ਨੰਗੇ ਸਿਰ ਅਤੇ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣਾ ਮਰਿਆਦਾ ਦੀ ਉਲੰਘਣਾ; ਸਿੱਖ ਕੌਮ ਇਸ ਹਰਕਤ ਨੂੰ ਮੁਆਫ਼ ਨਹੀਂ ਕਰੇਗੀ ਚੰਡੀਗੜ੍ਹ, 11 ਅਕਤੂਬਰ (ਹਿੰ.ਸ.)| ਪੰਜਾਬ ਦੇW ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲ ਹੋਣ ਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਕਿਹਾ, ਨੰਗੇ ਸਿਰ ਅਤੇ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣਾ ਮਰਿਆਦਾ ਦੀ ਉਲੰਘਣਾ; ਸਿੱਖ ਕੌਮ ਇਸ ਹਰਕਤ ਨੂੰ ਮੁਆਫ਼ ਨਹੀਂ ਕਰੇਗੀ

ਚੰਡੀਗੜ੍ਹ, 11 ਅਕਤੂਬਰ (ਹਿੰ.ਸ.)| ਪੰਜਾਬ ਦੇW ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲ ਹੋਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਦੋਸ਼ ਲਾਇਆ ਕਿ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਉਲੰਘਣ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਗੁਰੂ ਘਰਾਂ ਦੇ ਦਰਵਾਜ਼ੇ ਹਮੇਸ਼ਾ ਲੋੜਵੰਦਾਂ ਅਤੇ ਸ਼ਰਨ ਮੰਗਣ ਵਾਲਿਆਂ ਲਈ ਖੁੱਲ੍ਹੇ ਰਹੇ ਹਨ। ਉਨ੍ਹਾਂ ਮੁਤਾਬਕ, ਜੇਕਰ ਪ੍ਰਦਰਸ਼ਨ ਕਰ ਰਹੇ ਨੌਜਵਾਨ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਏ ਸਨ, ਤਾਂ ਗੁਰੂ ਘਰ ਦੇ ਸਿਧਾਂਤਾਂ ਅਨੁਸਾਰ ਸੇਵਾਦਾਰਾਂ ਵੱਲੋਂ ਉਨ੍ਹਾਂ ਨੂੰ ਸ਼ਰਨ ਦਿੱਤੀ ਜਾਣੀ ਚਾਹੀਦੀ ਸੀ।

ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਦੇ ਮੁਲਾਜ਼ਮ ਨੰਗੇ ਸਿਰ ਅਤੇ ਪੈਰਾਂ ਵਿੱਚ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਏ, ਜਿਸ ਨਾਲ ਸਿੱਖ ਧਾਰਮਿਕ ਮਰਿਆਦਾ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਇਸ ਕਾਰਵਾਈ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਪੁਲਿਸ ਦੀ ਆਲੋਚਨਾ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਗੁਰੂ ਘਰ ਸਾਰਿਆਂ ਲਈ ਸਤਿਕਾਰ ਅਤੇ ਸ਼ਰਨ ਦੇ ਸਥਾਨ ਹਨ। ਉਨ੍ਹਾਂ ਨੇ ਇਸ ਘਟਨਾ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਹਰਕਤ ਨੂੰ ਕਦੇ ਮੁਆਫ਼ ਨਹੀਂ ਕਰੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande