ਲੁਧਿਆਣਾ ਦਿਹਾਤੀ ਪੁਲਿਸ ਵੱਲੋਂ 6 ਨਸ਼ਾ ਤਸਕਰ ਗ੍ਰਿਫ਼ਤਾਰ, 1 ਕਿਲੋ 24 ਗ੍ਰਾਮ ਹੈਰੋਇਨ ਬਰਾਮਦ
ਲੁਧਿਆਣਾ, 11 ਅਕਤੂਬਰ (ਹਿੰ.ਸ.)| ਲੁਧਿਆਣਾ ਦਿਹਾਤੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 1 ਕਿਲੋ 24 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰ ਪਲੇਟ ਵਾਲਾ
ਲੁਧਿਆਣਾ ਦਿਹਾਤੀ ਪੁਲਿਸ ਵੱਲੋਂ 6 ਨਸ਼ਾ ਤਸਕਰ ਗ੍ਰਿਫ਼ਤਾਰ, 1 ਕਿਲੋ 24 ਗ੍ਰਾਮ ਹੈਰੋਇਨ ਬਰਾਮਦ


ਲੁਧਿਆਣਾ, 11 ਅਕਤੂਬਰ (ਹਿੰ.ਸ.)| ਲੁਧਿਆਣਾ ਦਿਹਾਤੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 1 ਕਿਲੋ 24 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰ ਪਲੇਟ ਵਾਲਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਇਸ ਕਾਰੋਬਾਰ ਰਾਹੀਂ ਬਣਾਈਆਂ ਜਾਇਦਾਦਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਐੱਸਐੱਸਪੀ ਡਾ. ਅੰਕੁਰ ਗੁਪਤਾ ਦੇ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ 9 ਅਕਤੂਬਰ ਨੂੰ ਇੰਸਪੈਕਟਰ ਕਿਰਨਦੀਪ ਕੌਰ ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ। ਇਸ ਦੌਰਾਨ ਪੁਲਿਸ ਨੇ ਸੋਨੂੰ ਸਿੰਘ ਵਾਸੀ ਮੋਗਾ ਅਤੇ ਜਸਵੀਰ ਸਿੰਘ ਵਾਸੀ ਹੁਸ਼ਿਆਰਪੁਰ ਨੂੰ 510 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਪੁਲਿਸ ਨੇ ਇਸ ਮਾਮਲੇ ਵਿੱਚ ਸੁੱਚਾ ਸਿੰਘ ਵਾਸੀ ਤਰਨਤਾਰਨ ਅਤੇ ਸੁੱਖੀ ਵਾਸੀ ਮੋਗਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਦੂਜੇ ਮਾਮਲੇ ਵਿੱਚ ਏਐੱਸਆਈ ਜਸਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤਰਨਪ੍ਰੀਤ ਸਿੰਘ ਅਤੇ ਸਚਿਨ, ਦੋਵੇਂ ਵਾਸੀ ਹੁਸ਼ਿਆਰਪੁਰ, ਨੂੰ ਕਾਬੂ ਕੀਤਾ। ਪੁਲਿਸ ਨੇ ਉਨ੍ਹਾਂ ਕੋਲੋਂ 514 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰ ਪਲੇਟ ਵਾਲਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ। ਮੁੱਢਲੀ ਜਾਂਚ ਅਨੁਸਾਰ, ਮੁਲਜ਼ਮ ਮੋਟਰਸਾਈਕਲ ਰਾਹੀਂ ਇਲਾਕੇ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।

ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਸਾਰੇ ਛੇ ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਇਹ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਹੈਰੋਇਨ ਕਿੱਥੋਂ ਲਿਆਉਂਦੇ ਸਨ ਅਤੇ ਅੱਗੇ ਕਿਹੜੇ ਵਿਅਕਤੀਆਂ ਨੂੰ ਸਪਲਾਈ ਕਰਦੇ ਸਨ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਰਾਹੀਂ ਕਮਾਈ ਗਈ ਰਕਮ ਨਾਲ ਬਣਾਈਆਂ ਜਾਇਦਾਦਾਂ ਦੀ ਵੀ ਕਾਨੂੰਨ ਅਨੁਸਾਰ ਜਾਂਚ ਕੀਤੀ ਜਾਵੇਗੀ। ਡੀਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande