ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਮਹਿਲਾ ਮੋਰਚਾ ਵੱਲੋਂ ਚੰਡੀਗੜ੍ਹ ’ਚ ਪ੍ਰਦਰਸ਼ਨ
ਚੰਡੀਗੜ੍ਹ, 11 ਅਕਤੂਬਰ (ਹਿੰ.ਸ.)| ਜੇ.ਐਨ.ਯੂ. ਦੇ ਪ੍ਰੋਫੈਸਰ ਅਤੇ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਮ ਵਿਰੁੱਧ ਜਿਨਸੀ ਸ਼ੋਸ਼ਣ ਅਤੇ ਮਾਨਸਿਕ ਤਸੀਹੇ ਦੇ ਦੋਸ਼ਾਂ ਨੂੰ ਲੈ ਕੇ ਪੰਜਾਬ ਭਾਜਪਾ ਮਹਿਲਾ ਮੋਰਚਾ ਵੱਲੋਂ ਐਤਵਾਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਜੈ ਇੰਦ
ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਭਾਜਪਾ ਮਹਿਲਾ ਆਗੂ ਤੇ ਵਰਕਰ।


ਚੰਡੀਗੜ੍ਹ, 11 ਅਕਤੂਬਰ (ਹਿੰ.ਸ.)| ਜੇ.ਐਨ.ਯੂ. ਦੇ ਪ੍ਰੋਫੈਸਰ ਅਤੇ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਮ ਵਿਰੁੱਧ ਜਿਨਸੀ ਸ਼ੋਸ਼ਣ ਅਤੇ ਮਾਨਸਿਕ ਤਸੀਹੇ ਦੇ ਦੋਸ਼ਾਂ ਨੂੰ ਲੈ ਕੇ ਪੰਜਾਬ ਭਾਜਪਾ ਮਹਿਲਾ ਮੋਰਚਾ ਵੱਲੋਂ ਐਤਵਾਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਸੈਂਕੜੇ ਮਹਿਲਾ ਵਰਕਰਾਂ ਨੇ ਕਾਂਗਰਸ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀ ਸੰਸਦ ਮੈਂਬਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਬੈਰੀਕੇਡ ਲਗਾ ਕੇ ਰਸਤੇ ਬੰਦ ਕੀਤੇ ਗਏ ਸਨ। ਮਹਿਲਾ ਮੋਰਚਾ ਦੀਆਂ ਕਾਰਕੁਨਾਂ ਨੇ ਕਾਂਗਰਸ ਦਫ਼ਤਰ ਵੱਲ ਜਾਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਮਹਿਲਾ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਤਿੱਖੀ ਬਹਿਸ ਅਤੇ ਧੱਕਾ-ਮੁੱਕੀ ਹੋਈ। ਪੁਲਿਸ ਨੇ ਜੈ ਇੰਦਰ ਕੌਰ ਸਮੇਤ ਕਈ ਮਹਿਲਾ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀਆਂ ਨੇ ‘ਕਾਂਗਰਸ ਮੁਰਦਾਬਾਦ’ ਦੇ ਨਾਅਰੇ ਵੀ ਲਗਾਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਦਾਅਵਾ ਕੀਤਾ ਕਿ ਜੇ.ਐਨ.ਯੂ. ਦੀਆਂ 11 ਵਿਦਿਆਰਥਣਾਂ ਨੇ ਪ੍ਰੋਫੈਸਰ ਅਤੇ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਮ ਵਿਰੁੱਧ ਜਿਨਸੀ ਸ਼ੋਸ਼ਣ ਅਤੇ ਮਾਨਸਿਕ ਤਸੀਹੇ ਦੇ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਦੇ ਅਨੁਸਾਰ, ਯੂਨੀਵਰਸਿਟੀ ਦੀ ਅੰਦਰੂਨੀ ਕਮੇਟੀ ਦੀ ਜਾਂਚ ਤੋਂ ਬਾਅਦ 9 ਅਕਤੂਬਰ 2026 ਨੂੰ ਉਨ੍ਹਾਂ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ।

ਜੈ ਇੰਦਰ ਕੌਰ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਪਾਰਟੀ ਦੇ ਆਗੂ ਔਰਤਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀ ਗੱਲ ਕਰਦੇ ਹਨ, ਤਾਂ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਸੰਸਦ ਮੈਂਬਰ ਵਿਰੁੱਧ ਲੱਗੇ ਗੰਭੀਰ ਦੋਸ਼ਾਂ ਬਾਰੇ ਵੀ ਸਪੱਸ਼ਟ ਰੁਖ਼ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਾਂਗਰਸ ’ਤੇ ਸੰਸਦ ਮੈਂਬਰ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵੀ ਲਗਾਏ।

ਭਾਜਪਾ ਮਹਿਲਾ ਮੋਰਚਾ ਦੀਆਂ ਆਗੂਆਂ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਕਿ ਸਬੰਧਤ ਸੰਸਦ ਮੈਂਬਰ ਨੂੰ ਪਾਰਟੀ ਵਿੱਚੋਂ ਕੱਢਿਆ ਜਾਵੇ ਅਤੇ ਉਨ੍ਹਾਂ ਦੇ ਅਸਤੀਫ਼ੇ ਲਈ ਕਦਮ ਚੁੱਕੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਪੀੜਤ ਵਿਦਿਆਰਥਣਾਂ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਜੈ ਇੰਦਰ ਕੌਰ ਨੇ ਔਰਤਾਂ ਦੇ ਅਧਿਕਾਰਾਂ ਦੇ ਮੁੱਦੇ ’ਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਨਾਰੀ ਸ਼ਕਤੀ ਵੰਦਨ ਅਧਿਨਿਯਮ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਔਰਤਾਂ ਨੂੰ ਬਰਾਬਰ ਦੇ ਮੌਕੇ ਅਤੇ ਅਧਿਕਾਰ ਮਿਲਣੇ ਚਾਹੀਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande