ਮਾਲੇਰਕੋਟਲਾ ਪੁਲਿਸ ਵੱਲੋਂ ਸਰਹੱਦ ਪਾਰੋਂ ਫਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ, ਨਾਬਾਲਗ ਹਿਰਾਸਤ ਵਿੱਚ
ਮਾਲੇਰਕੋਟਲਾ, 12 ਅਕਤੂਬਰ (ਹਿੰ.ਸ.)| ਮਾਲੇਰਕੋਟਲਾ ਪੁਲਿਸ ਨੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਅਨੁ
ਗ੍ਰਿਫਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।


ਮਾਲੇਰਕੋਟਲਾ, 12 ਅਕਤੂਬਰ (ਹਿੰ.ਸ.)| ਮਾਲੇਰਕੋਟਲਾ ਪੁਲਿਸ ਨੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਅਨੁਸਾਰ, ਜਾਂਚ ਦੌਰਾਨ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਮੁਲਜ਼ਮਾਂ ਦੇ ਸੰਪਰਕ ਹੋਣ ਅਤੇ ਸ਼ਿਕਾਇਤਕਰਤਾ ਦੇ ਕਤਲ ਦੀ ਸਾਜ਼ਿਸ਼ ਰਚੇ ਜਾਣ ਸਬੰਧੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ।

ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਧੂਰੀ ਰੋਡ, ਮਾਲੇਰਕੋਟਲਾ ਦੇ ਰਹਿਣ ਵਾਲੇ ਲਵਨੀਤ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵਟਸਐਪ ਕਾਲਾਂ ਆ ਰਹੀਆਂ ਸਨ। ਫੋਨ ਕਰਨ ਵਾਲੇ ਵਿਅਕਤੀਆਂ ਵੱਲੋਂ ਉਸ ਦੇ ਘਰ ਦੀ ਵੀਡੀਓ ਅਤੇ ਲੋਕੇਸ਼ਨ ਭੇਜ ਕੇ ਪੈਸਿਆਂ ਦੀ ਮੰਗ ਕੀਤੀ ਗਈ ਅਤੇ ਮੰਗ ਪੂਰੀ ਨਾ ਕਰਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨੁਮਾਨ ਅੰਸਾਰੀ ਵਾਸੀ ਲੁਧਿਆਣਾ ਬਾਈਪਾਸ, ਮਾਲੇਰਕੋਟਲਾ ਅਤੇ ਮੁਹੰਮਦ ਗੁਲਫਾਮ ਵਾਸੀ ਪੰਡਿਆਂ ਮੁਹੱਲਾ, ਮਾਲੇਰਕੋਟਲਾ ਵਜੋਂ ਹੋਈ ਹੈ। ਪੁਲਿਸ ਨੇ ਇੱਕ ਨਾਬਾਲਗ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

ਐੱਸਐੱਸਪੀ ਨੇ ਦੱਸਿਆ ਕਿ ਜ਼ਿਲ੍ਹਾ ਸਾਈਬਰ ਟੀਮ ਨੇ ਸੀਸੀਟੀਵੀ ਫੁਟੇਜ ਅਤੇ ਮੋਬਾਈਲ ਫੋਨਾਂ ਦੀ ਤਕਨੀਕੀ ਜਾਂਚ ਰਾਹੀਂ ਮੁਲਜ਼ਮਾਂ ਦੀ ਪਛਾਣ ਕੀਤੀ। ਪੁਲਿਸ ਅਨੁਸਾਰ, ਨੁਮਾਨ ਅੰਸਾਰੀ ਦੀ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਪਹਿਲਾਂ ਇੰਸਟਾਗ੍ਰਾਮ ਅਤੇ ਬਾਅਦ ਵਿੱਚ ਵਟਸਐਪ ਰਾਹੀਂ ਜਾਣ-ਪਛਾਣ ਹੋਈ ਸੀ। ਦੋਸ਼ ਹੈ ਕਿ ਉਸ ਨੇ ਮੁਹੰਮਦ ਗੁਲਫਾਮ ਨਾਲ ਮਿਲ ਕੇ ਸ਼ਿਕਾਇਤਕਰਤਾ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ।

ਜਾਂਚ ਵਿੱਚ ਸਾਹਮਣੇ ਆਇਆ ਕਿ ਮੁਹੰਮਦ ਗੁਲਫਾਮ ਨੇ ਕਥਿਤ ਤੌਰ 'ਤੇ ਸ਼ਿਕਾਇਤਕਰਤਾ ਦੇ ਘਰ ਦੀ ਵੀਡੀਓ ਬਣਾਈ ਅਤੇ ਲੋਕੇਸ਼ਨ ਸਰਹੱਦ ਪਾਰ ਬੈਠੇ ਹੈਂਡਲਰਾਂ ਨਾਲ ਸਾਂਝੀ ਕੀਤੀ। ਪੁਲਿਸ ਮੁਤਾਬਕ, ਗੁਲਫਾਮ ਦੀ ਸ਼ਿਕਾਇਤਕਰਤਾ ਨਾਲ ਪੁਰਾਣੀ ਰੰਜਿਸ਼ ਵੀ ਸੀ। ਨਾਬਾਲਗ 'ਤੇ ਵੀਡੀਓ ਬਣਾਉਣ ਸਮੇਂ ਮੋਟਰਸਾਈਕਲ ਚਲਾਉਣ ਅਤੇ ਕਥਿਤ ਸਾਜ਼ਿਸ਼ ਦੀ ਜਾਣਕਾਰੀ ਹੋਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਥਾਣਾ ਸਾਈਬਰ ਕ੍ਰਾਈਮ, ਮਾਲੇਰਕੋਟਲਾ ਵਿਖੇ 10 ਅਕਤੂਬਰ 2026 ਨੂੰ ਐੱਫਆਈਆਰ ਦਰਜ ਕੀਤੀ ਸੀ। ਪੁਲਿਸ ਦੋਵਾਂ ਗ੍ਰਿਫ਼ਤਾਰ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਨੈੱਟਵਰਕ ਦੇ ਹੋਰ ਸਬੰਧਾਂ ਦੀ ਜਾਂਚ ਕਰੇਗੀ, ਜਦਕਿ ਨਾਬਾਲਗ ਨੂੰ ਜੁਵੇਨਾਈਲ ਜਸਟਿਸ ਬੋਰਡ ਅੱਗੇ ਪੇਸ਼ ਕੀਤਾ ਜਾਵੇਗਾ। ਐੱਸਐੱਸਪੀ ਖੱਖ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਦਹਿਸ਼ਤ ਫੈਲਾਉਣ ਜਾਂ ਅਮਨ-ਸ਼ਾਂਤੀ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande