ਅੰਮ੍ਰਿਤਸਰ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਕੀਤਾ ਪਰਦਾਫਾਸ਼, 10 ਮੁਲਜ਼ਮ ਗ੍ਰਿਫਤਾਰ
ਅੰਮ੍ਰਿਤਸਰ, 13 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਪਿਸਤੌਲਾਂ, 4 ਕਿਲੋ 409 ਗ੍ਰਾਮ ਹੈਰੋਇਨ, 500 ਗ੍ਰਾਮ ਅ
ਅੰਮ੍ਰਿਤਸਰ ਪੁਲਿਸ ਵੱਲੋਂ ਬਰਾਮਦ ਕੀਤੇ ਹਥਿਆਰ ਤੇ ਨਸ਼ਾ।


ਅੰਮ੍ਰਿਤਸਰ, 13 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਪਿਸਤੌਲਾਂ, 4 ਕਿਲੋ 409 ਗ੍ਰਾਮ ਹੈਰੋਇਨ, 500 ਗ੍ਰਾਮ ਅਫ਼ੀਮ, 12 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ, 12 ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੰਜ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਦਿਆਂ ਇਹ ਸਫ਼ਲਤਾ ਹਾਸਲ ਕੀਤੀ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਨ੍ਹਾਂ ਨੈੱਟਵਰਕਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਹਨ।

ਜਾਂਚ ਏਜੰਸੀਆਂ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥ ਕਿੱਥੋਂ ਮਿਲਦੇ ਸਨ ਅਤੇ ਅੱਗੇ ਇਨ੍ਹਾਂ ਦੀ ਸਪਲਾਈ ਕਿਨ੍ਹਾਂ ਲੋਕਾਂ ਨੂੰ ਕੀਤੀ ਜਾਂਦੀ ਸੀ। ਪੁਲਿਸ ਇਨ੍ਹਾਂ ਨੈੱਟਵਰਕਾਂ ਦੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹੋਰ ਲੋਕਾਂ ਤੱਕ ਪਹੁੰਚਿਆ ਜਾ ਸਕੇ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande