ਪਰਵਿੰਦਰ ਸਿੰਘ ਕਤਲ ਮਾਮਲੇ ਦੀ ਸਾਜ਼ਿਸ਼ ਵਿੱਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਮਾਨ
ਮੁੱਖ ਮੁਲਜ਼ਮ 24 ਘੰਟਿਆਂ ਵਿੱਚ ਗ੍ਰਿਫ਼ਤਾਰ, ਡੀਜੀਪੀ ਨੂੰ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼; ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦਾ ਦੁਹਰਾਇਆ ਅਹਿਦ ਚੰਡੀਗੜ੍ਹ, 14 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦ
पंजाब के मुख्यमंत्री भगवंत सिंह मान


ਮੁੱਖ ਮੁਲਜ਼ਮ 24 ਘੰਟਿਆਂ ਵਿੱਚ ਗ੍ਰਿਫ਼ਤਾਰ, ਡੀਜੀਪੀ ਨੂੰ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼; ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦਾ ਦੁਹਰਾਇਆ ਅਹਿਦ

ਚੰਡੀਗੜ੍ਹ, 14 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਹਰ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜੇਕਰ ਜਾਂਚ ਦੌਰਾਨ ਕਤਲ ਦੀ ਸਾਜ਼ਿਸ਼ ਵਿੱਚ ਕਿਸੇ ਹੋਰ ਵਿਅਕਤੀ ਜਾਂ ਸੰਸਥਾ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਘਟਨਾ ਨਾਲ ਜੁੜੇ ਸਾਰੇ ਤੱਥ ਸਾਹਮਣੇ ਆ ਸਕਣ ਅਤੇ ਹਰ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜਾਂਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਝੋਟਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਦੁਹਰਾਉਂਦਿਆਂ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਤੋਂ ਲੈ ਕੇ ਹੈਰੋਇਨ ਵਰਗੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਮਿਹਨਤ ਅਤੇ ਕੁਰਬਾਨੀਆਂ ਨਾਲ ਅਮਨ-ਸ਼ਾਂਤੀ ਕਾਇਮ ਕੀਤੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ।

ਆਪਣੇ ‘ਐਕਸ’ ਖਾਤੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ ਵਿੱਚ ਵਾਪਰੀ ਘਟਨਾ ਨਿੰਦਣਯੋਗ ਹੈ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande