ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਹਫ਼ਤਾਵਾਰੀ ਮੀਟਿੰਗਾਂ ਕਰਨ ਦੇ ਹੁਕਮ: ਹਰਪਾਲ ਸਿੰਘ ਚੀਮਾ
ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਲਈ ਪੰਚਾਇਤ ਘਰਾਂ ਵਿੱਚ ਟੀਕਾਕਰਨ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਤਨਖ਼ਾਹ ਵਾਧੇ ਅਤੇ ਬਰਾਬਰ ਤਨਖ਼ਾਹ ਸਮੇਤ ਹੋਰ ਮਸਲਿਆਂ ’ਤੇ ਹੋਈ ਚਰਚਾ ਚੰਡੀਗੜ੍ਹ, 14 ਅਕਤੂਬਰ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ
ਮੀਟਿੰਗ ਕਰਦੇ ਹੋਏ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ


ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਲਈ ਪੰਚਾਇਤ ਘਰਾਂ ਵਿੱਚ ਟੀਕਾਕਰਨ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਤਨਖ਼ਾਹ ਵਾਧੇ ਅਤੇ ਬਰਾਬਰ ਤਨਖ਼ਾਹ ਸਮੇਤ ਹੋਰ ਮਸਲਿਆਂ ’ਤੇ ਹੋਈ ਚਰਚਾ

ਚੰਡੀਗੜ੍ਹ, 14 ਅਕਤੂਬਰ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਕੰਮ ਕਰਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਨਿਪਟਾਰੇ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਉਨ੍ਹਾਂ ਸਿਹਤ ਵਿਭਾਗ ਨੂੰ ਮੁਲਾਜ਼ਮਾਂ ਦੇ ਜਾਇਜ਼ ਮਸਲੇ ਅੰਤਰ-ਵਿਭਾਗੀ ਕਮੇਟੀ ਅੱਗੇ ਰੱਖਣ ਅਤੇ ਇਨ੍ਹਾਂ ਦੇ ਛੇਤੀ ਹੱਲ ਲਈ ਕਮੇਟੀ ਨੂੰ ਹਫ਼ਤੇ ਵਿੱਚ ਇੱਕ ਵਾਰ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀਆਂ ਕੰਮਕਾਜੀ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਵਿੱਤ ਮੰਤਰੀ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਪੰਚਾਇਤ ਘਰਾਂ ਜਾਂ ਹੋਰ ਢੁਕਵੀਆਂ ਪੰਚਾਇਤੀ ਇਮਾਰਤਾਂ ਵਿੱਚ ਹਰ ਦੂਜੇ ਦਿਨ ਟੀਕਾਕਰਨ ਮੁਹਿੰਮ ਚਲਾਉਣ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਚੀਮਾ ਨੇ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀਆਂ ਜਾਇਜ਼ ਮੰਗਾਂ ਅਤੇ ਅਚਨਚੇਤ ਛੁੱਟੀਆਂ ਦੀ ਵਿਵਸਥਾ ਸਬੰਧੀ ਤੁਰੰਤ ਪ੍ਰਸਤਾਵ ਤਿਆਰ ਕਰਕੇ ਕੈਬਨਿਟ ਸਬ-ਕਮੇਟੀ ਨੂੰ ਸੌਂਪਣ ਲਈ ਵੀ ਕਿਹਾ। ਉਨ੍ਹਾਂ ਮੁਲਾਜ਼ਮ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹੋਰ ਪ੍ਰਮੁੱਖ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਨ੍ਹਾਂ ਬਾਰੇ ਜਲਦੀ ਫ਼ੈਸਲਾ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਮੀਟਿੰਗਾਂ ਦੌਰਾਨ ਮੁਲਾਜ਼ਮ ਯੂਨੀਅਨਾਂ ਨੇ ਤਨਖ਼ਾਹ ਵਾਧੇ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਛੁੱਟੀਆਂ ਸਬੰਧੀ ਨੀਤੀ ਅਤੇ ਬਦਲੀਆਂ ਵਿੱਚ ਪਾਰਦਰਸ਼ਤਾ ਵਰਗੇ ਮੁੱਦੇ ਉਠਾਏ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਵਿਚਾਲੇ ਤਾਲਮੇਲ ਨਾਲ ਕੰਮ ਕੀਤਾ ਜਾਵੇ।

ਇਸ ਮੌਕੇ ਆਲ ਇੰਡੀਆ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ, ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ), ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ, ਕਮਿਊਨਿਟੀ ਹੈਲਥ ਆਫ਼ੀਸਰਜ਼ ਐਸੋਸੀਏਸ਼ਨ, ਵੱਖ-ਵੱਖ ਫਾਰਮੇਸੀ ਅਫ਼ਸਰ ਯੂਨੀਅਨਾਂ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਐਸੋਸੀਏਸ਼ਨ, ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਮੁਲਾਜ਼ਮ ਯੂਨੀਅਨ ਅਤੇ ਪੀ.ਸੀ.ਐੱਮ.ਐੱਸ. ਡੈਂਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਆਪਣੇ ਮੰਗ-ਪੱਤਰ ਪੇਸ਼ ਕੀਤੇ ਅਤੇ ਵਿਭਾਗੀ ਸਮੱਸਿਆਵਾਂ ਬਾਰੇ ਵਿਚਾਰ ਰੱਖੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande