ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ: ਕੇਵਲ ਢਿੱਲੋਂ
ਚੰਡੀਗੜ੍ਹ, 14 ਅਕਤੂਬਰ (ਹਿੰ.ਸ.)| ਮਾਨਸਾ ਵਿੱਚ 13 ਅਕਤਬੂਰ ਨੂੰ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਤੇ ਪਰਿਵਾਰ ਦੀ ਅਗਵਾਈ ਹੇਠ ਬਣੀ ਕਿਸਾਨ-ਮਜ਼ਦੂਰ ਯੂਨੀਅਨਾਂ, ਸਮਾਜਿਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੀ ਜੁਆਇੰਟ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ 15 ਅਕਤਬ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 14 ਅਕਤੂਬਰ (ਹਿੰ.ਸ.)| ਮਾਨਸਾ ਵਿੱਚ 13 ਅਕਤਬੂਰ ਨੂੰ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਤੇ ਪਰਿਵਾਰ ਦੀ ਅਗਵਾਈ ਹੇਠ ਬਣੀ ਕਿਸਾਨ-ਮਜ਼ਦੂਰ ਯੂਨੀਅਨਾਂ, ਸਮਾਜਿਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੀ ਜੁਆਇੰਟ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ 15 ਅਕਤਬੂਰ ਦੇ ਪੰਜਾਬ ਬੰਦ ਦੇ ਸੱਦੇ ਦਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੂਰਨ ਸਮਰਥਨ ਦਾ ਐਲਾਨ ਕੀਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਘਟਨਾ ਹੈ। ਇਸ ਮਾਮਲੇ ਦੀ ਸੀਬੀਆਈ ਤੋਂ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਮੰਗ ਨੂੰ ਲੈਕੇ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਅਤੇ ਰਾਜਪਾਲ ਨੂੰ ਡੀਸੀਜ਼ ਦੇ ਰਾਹੀਂ ਮੰਗ ਪੱਤਰ ਭੇਜ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ। ਕੱਲ ਹੋਣ ਵਾਲੇ ਪੰਜਾਬ ਬੰਦ ਦੌਰਾਨ ਵੀ ਭਾਜਪਾ ਵਰਕਰ ਵੱਧ ਤੋਂ ਵੱਧ ਸ਼ਮੂਲੀਅਤ ਕਰਨਗੇ ਅਤੇ ਪਾਰਟੀ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨਾਂ ਖਿਲਾਫ਼ ਪਿਛਲੇ ਸਮੇਂ ਤੋਂ ਵਾਪਰ ਰਹੀਆਂ ਘਟਨਾਵਾਂ ਗੰਭੀਰ ਚਿੰਤਾਵਾਂ ਪੈਦਾ ਕਰਦੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande