ਮੇਕਅੱਪ ਆਰਟਿਸਟ ਤੇ ਪੰਜਾਬੀ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ
ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏਟੀਐੱਸ ਨਾਲ ਮਿਲ ਕੇ ਕੀਤੀ ਕਾਰਵਾਈ, ਮੁਲਜ਼ਮ ਕੋਲੋਂ 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਚੰਡੀਗੜ੍ਹ, 14 ਅਕਤੂਬਰ (ਹਿੰ.ਸ.)| ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਉਰਫ਼ ਮਧੂਸੂਦਨ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ
ਮੈਡ ਸੰਧੂ ਦੇ ਕਤਲ ਦੇ ਮੁੱਖ ਮੁਲਜ਼ਮ ਕੋਲੋਂ ਬਰਾਮਦ ਹਥਿਆਰ।


ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏਟੀਐੱਸ ਨਾਲ ਮਿਲ ਕੇ ਕੀਤੀ ਕਾਰਵਾਈ, ਮੁਲਜ਼ਮ ਕੋਲੋਂ 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

ਚੰਡੀਗੜ੍ਹ, 14 ਅਕਤੂਬਰ (ਹਿੰ.ਸ.)| ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਉਰਫ਼ ਮਧੂਸੂਦਨ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕਤਲ ਕਾਂਡ ਦੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮਹਾਰਾਸ਼ਟਰ ਦੇ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏਟੀਐੱਸ ਦੇ ਸਹਿਯੋਗ ਨਾਲ ਕੀਤੀ।

ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਕਾਰਤੂਸ ਵੀ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਮੈਡ ਸੰਧੂ ਦਾ ਬੀਤੀ 3 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ, ਮਧੂਸੂਦਨ ਲੋਹਾਰਕਾ ਰੋਡ ਸਥਿਤ ਇੱਕ ਕਾਰ ਵਾਸ਼ਿੰਗ ਪੁਆਇੰਟ ’ਤੇ ਆਪਣੀ ਕਾਰ ਲੈਣ ਲਈ ਪਹੁੰਚੇ ਸਨ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਛਾਤੀ ’ਤੇ ਪਿਸਤੌਲ ਤਾਣ ਕੇ ਗੋਲੀਆਂ ਮਾਰ ਦਿੱਤੀਆਂ।

ਗੰਭੀਰ ਜ਼ਖ਼ਮੀ ਹਾਲਤ ਵਿੱਚ ਮਧੂਸੂਦਨ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਉਨ੍ਹਾਂ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਇਸ ਕਤਲ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਵੱਲੋਂ ਹੁਣ ਤੱਕ ਕਰੀਬ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੁੱਖ ਮੁਲਜ਼ਮ ਜੋਬਨਪ੍ਰੀਤ ਦੀ ਮੁੰਬਈ ਤੋਂ ਗ੍ਰਿਫ਼ਤਾਰੀ ਨੂੰ ਜਾਂਚ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।

ਪੁਲਿਸ ਵੱਲੋਂ ਮੁਲਜ਼ਮ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਕਤਲ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਕਤਲ ਦੇ ਕਾਰਨਾਂ ਅਤੇ ਹੋਰ ਸੰਭਾਵੀ ਸ਼ਮੂਲੀਅਤ ਬਾਰੇ ਜਾਂਚ ਪੂਰੀ ਹੋਣ ਤੋਂ ਬਾਅਦ ਹੋਰ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande