ਮੁਲਾਜ਼ਮਾਂ ਦੇ ਲਟਕਦੇ ਮਸਲਿਆਂ ਦੇ ਹੱਲ ਲਈ ਤਕਨੀਕੀ ਤੇ ਵਿੱਤੀ ਪਹਿਲੂਆਂ ਦੀ ਤੁਰੰਤ ਸਮੀਖਿਆ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 15 ਅਕਤੂਬਰ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇ
ਮੀਟਿੰਗ ਕਰਦੇ ਹੋਏ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ


ਵਿੱਤ ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 15 ਅਕਤੂਬਰ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ਅਤੇ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਅਤੇ ਬੋਰਡਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੇ ਯੋਗ ਅਤੇ ਸਮਾਂਬੱਧ ਹੱਲ ਲਈ ਤਕਨੀਕੀ ਤੇ ਵਿੱਤੀ ਪਹਿਲੂਆਂ ਦੀ ਤੁਰੰਤ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ।

ਵਫ਼ਦਾਂ ਨੂੰ ਭਰੋਸਾ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਮਸਲਿਆਂ ਨੂੰ ਹਮਦਰਦੀ ਅਤੇ ਨਿਰਪੱਖਤਾ ਨਾਲ ਸੁਣਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਗਾਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੰਭਵ ਹੱਲ ਕੱਢਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਪ੍ਰਬੰਧ ਹੇਠ ਲਿਆਉਣ, ਰੋਕੀਆਂ ਗਈਆਂ ਸਾਲਾਨਾ ਤਰੱਕੀਆਂ ਬਹਾਲ ਕਰਨ, ਸਮਾਰਟ ਮੀਟਰਾਂ ਕਾਰਨ ਪੈਦਾ ਹੋਣ ਵਾਲੇ ਪ੍ਰਭਾਵਾਂ ਤੋਂ ਮੁਲਾਜ਼ਮਾਂ ਦੀ ਸੁਰੱਖਿਆ ਲਈ ਉਪਾਅ ਕਰਨ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਸਬੰਧੀ ਰਾਹਤ ਦੇਣ ਵਰਗੇ ਅਹਿਮ ਮੁੱਦੇ ਉਠਾਏ ਗਏ। ਵੱਖ-ਵੱਖ ਜਥੇਬੰਦੀਆਂ ਨੇ ਆਪਣੇ ਮੰਗ ਪੱਤਰ ਵਿੱਤ ਮੰਤਰੀ ਨੂੰ ਸੌਂਪੇ।

ਇਸ ਮੌਕੇ ਇਨਲਿਸਟਮੈਂਟ-ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਸੋਸ਼ਲ ਕਰਮਚਾਰੀ ਯੂਨੀਅਨ, ਰਿਟਾਇਰਡ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ, ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ, ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਆਪਣੇ ਸੇਵਾ ਮਾਮਲਿਆਂ, ਰੁਜ਼ਗਾਰ ਸਬੰਧੀ ਮੰਗਾਂ ਅਤੇ ਹੋਰ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਵਿੱਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਮੰਗਾਂ ਦੀ ਸਮੀਖਿਆ ਕਰਕੇ ਨਿਯਮਾਂ ਅਤੇ ਵਿੱਤੀ ਸੰਭਾਵਨਾਵਾਂ ਦੇ ਮੱਦੇਨਜ਼ਰ ਅਗਲੀ ਕਾਰਵਾਈ ਕਰਨ ਲਈ ਕਿਹਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande