
ਪਟਿਆਲਾ, 16 ਅਕਤੂਬਰ (ਹਿੰ.ਸ.)| ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਥੁਰਾ ਕਲੋਨੀ ਵਿੱਚ ਕੇਦਾਰਨਾਥ ਮੰਦਰ ਦੇ ਨਾਲ ਲੱਗਦੀ ਥਾਂ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦੀ ਉਸਾਰੀ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਇੱਕ ਢੁੱਕਵੀਂ ਥਾਂ ਮਿਲੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਜਾਰੀ ਰਹਿਣਗੇ।
ਇਸ ਮੌਕੇ ਸੁਰਿੰਦਰਜੀਤ ਸਿੰਘ ਐਸਈ, ਰਣਜੀਤ ਸਿੰਘ, ਸਤਨਾਮ ਸਿੰਘ ਅਸੀਚਾ ਸਰਪ੍ਰਸਤ, ਮਿੱਠੂ ਪ੍ਰਧਾਨ, ਪੂਰਨ ਸਿੰਘ, ਸੁਰਿੰਦਰ ਪਾਠਕ, ਰਾਮ ਲਾਲ, ਤਰਸੇਮ ਬਰਮਾ, ਮਦਨ ਗੋਪਾਲ, ਸ਼ੰਟੀ ਬੈਨੀਪਾਲ ਸਮੇਤ ਹੋਰ ਆਗੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH