ਜਲੰਧਰ ਵਿੱਚ 14 ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ
ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਅਗਨੀਵੀਰਾਂ ਦੀ ਭਰਤੀ ਲਈ 14 ਤੋਂ 22 ਨਵੰਬਰ 2026 ਤੱਕ ਸਰਕਾਰੀ ਕਲਾ ਅਤੇ ਖੇਡ ਕਾਲਜ, ਜਲੰਧਰ ਵਿਖੇ ਭਰਤੀ ਰੈਲੀ ਕਰਵਾਈ ਜਾਵੇਗੀ। ਇਸ ਰੈਲੀ ਵਿੱਚ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ। ਇਹ ਉਮੀਦਵਾਰ ਤਰਨ ਤਾਰਨ, ਕਪੂਰਥਲਾ, ਜ
ਜਲੰਧਰ ਵਿੱਚ 14 ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ


ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਅਗਨੀਵੀਰਾਂ ਦੀ ਭਰਤੀ ਲਈ 14 ਤੋਂ 22 ਨਵੰਬਰ 2026 ਤੱਕ ਸਰਕਾਰੀ ਕਲਾ ਅਤੇ ਖੇਡ ਕਾਲਜ, ਜਲੰਧਰ ਵਿਖੇ ਭਰਤੀ ਰੈਲੀ ਕਰਵਾਈ ਜਾਵੇਗੀ। ਇਸ ਰੈਲੀ ਵਿੱਚ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ। ਇਹ ਉਮੀਦਵਾਰ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਤੋਂ ਸਾਂਝੀ ਦਾਖ਼ਲਾ ਪ੍ਰੀਖਿਆ (ਸੀਈਈ) ਪਾਸ ਕਰ ਚੁੱਕੇ ਹਨ।

ਇਸ ਭਰਤੀ ਰੈਲੀ ਵਿੱਚ ਪੰਜਾਬ ਦੇ ਨਾਲ-ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦੀਆਂ ਯੋਗ ਮਹਿਲਾ ਉਮੀਦਵਾਰਾਂ ਨੂੰ ਵੀ ਭਾਰਤੀ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਮਿਲੇਗਾ। ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਫੌਜ ਵਿੱਚ ਕਰੀਅਰ ਬਣਾਉਣ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣਾ ਹੈ।

ਭਰਤੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ ਅਤੇ ਯੋਗਤਾ ਪਰਖਣ ਲਈ ਵੱਖ-ਵੱਖ ਟੈਸਟ ਲਏ ਜਾਣਗੇ। ਇਨ੍ਹਾਂ ਵਿੱਚ 1.6 ਕਿਲੋਮੀਟਰ ਦੌੜ, ਬੀਮ ਟੈਸਟ ਜਾਂ ਪੁੱਲ-ਅੱਪਸ ਅਤੇ ਸਰੀਰਕ ਮਾਪਦੰਡਾਂ ਦੀ ਜਾਂਚ ਸ਼ਾਮਲ ਹੋਵੇਗੀ। ਉਮੀਦਵਾਰਾਂ ਦੇ ਕੱਦ, ਭਾਰ ਅਤੇ ਹੋਰ ਨਿਰਧਾਰਤ ਮਾਪਦੰਡਾਂ ਦੀ ਜਾਂਚ ਵੀ ਕੀਤੀ ਜਾਵੇਗੀ। ਸਰੀਰਕ ਟੈਸਟ ਪਾਸ ਕਰਨ ਵਾਲਿਆਂ ਦੀ ਡਾਕਟਰੀ ਜਾਂਚ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਯੋਗਤਾ ਯਕੀਨੀ ਬਣਾਈ ਜਾਵੇਗੀ।

ਫੌਜ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪੂਰੀ ਭਰਤੀ ਪ੍ਰਕਿਰਿਆ ਨਿਰਧਾਰਤ ਨੀਤੀਆਂ ਅਤੇ ਯੋਗਤਾ ਮਾਪਦੰਡਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਮੀਦਵਾਰਾਂ ਨੂੰ ਅਧਿਕਾਰਤ ਭਰਤੀ ਸੂਚਨਾਵਾਂ ਧਿਆਨ ਨਾਲ ਪੜ੍ਹਨ, ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਨ ਅਤੇ ਰੈਲੀ ਦੌਰਾਨ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਦੀ ਸਲਾਹ ਦਿੱਤੀ ਗਈ ਹੈ।

ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਲਾਲਾਂ ਅਤੇ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਫੌਜ ਵਿੱਚ ਭਰਤੀ ਸਿਰਫ਼ ਯੋਗਤਾ ਅਤੇ ਨਿਰਧਾਰਤ ਚੋਣ ਮਾਪਦੰਡਾਂ ਦੇ ਆਧਾਰ ’ਤੇ ਹੁੰਦੀ ਹੈ। ਕੋਈ ਵੀ ਵਿਅਕਤੀ ਜਾਂ ਏਜੰਟ ਪੈਸੇ ਲੈ ਕੇ ਚੋਣ ਦੀ ਗਾਰੰਟੀ ਨਹੀਂ ਦੇ ਸਕਦਾ। ਇਸ ਲਈ ਕਿਸੇ ਨੂੰ ਵੀ ਪੈਸੇ ਨਾ ਦਿੱਤੇ ਜਾਣ ਅਤੇ ਪੈਸਿਆਂ ਦੀ ਮੰਗ ਜਾਂ ਸ਼ੱਕੀ ਗਤੀਵਿਧੀ ਬਾਰੇ ਭਰਤੀ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਫੌਜ ਨੇ ਸਾਰੇ ਯੋਗ ਨੌਜਵਾਨਾਂ, ਖ਼ਾਸ ਕਰਕੇ ਮਹਿਲਾ ਉਮੀਦਵਾਰਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande