ਹਰਿਆਣਾ ਸਰਕਾਰ ਨੇ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ, 76 ਵਾਅਦੇ ਕੀਤੇ ਪੂਰੇ: ਨਾਇਬ ਸਿੰਘ ਸੈਣੀ
ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਹਰਿਆਣਾ ਵਿੱਚ ਲਗਾਤਾਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸਰਕਾਰ ਸੁਸ਼ਾਸਨ, ਪਾਰਦਰਸ਼ਤਾ ਅਤੇ ਲੋਕ ਭਲਾਈ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ
ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਹਰਿਆਣਾ ਵਿੱਚ ਲਗਾਤਾਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸਰਕਾਰ ਸੁਸ਼ਾਸਨ, ਪਾਰਦਰਸ਼ਤਾ ਅਤੇ ਲੋਕ ਭਲਾਈ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਤ ਭਾਰਤ-2047’ ਦੇ ਵਿਜ਼ਨ ਅਨੁਸਾਰ ਹਰਿਆਣਾ ਨੂੰ ਦੇਸ਼ ਦਾ ਮੋਹਰੀ ਵਿਕਸਤ ਸੂਬਾ ਬਣਾਉਣਾ ਸਰਕਾਰ ਦਾ ਟੀਚਾ ਹੈ।

ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ 217 ਸੰਕਲਪਾਂ ਵਿੱਚੋਂ 76 ਦੋ ਸਾਲਾਂ ਵਿੱਚ ਪੂਰੇ ਕਰ ਲਏ ਹਨ, ਜਦਕਿ 141 ’ਤੇ ਕੰਮ ਜਾਰੀ ਹੈ। ਇਸ ਮੌਕੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਪੁਸਤਿਕਾ ਵੀ ਜਾਰੀ ਕੀਤੀ।

ਸੈਣੀ ਨੇ ਕਿਹਾ ਕਿ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਵਿੱਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2,100 ਰੁਪਏ ਦੀ ਵਿੱਤੀ ਸਹਾਇਤਾ, ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦ ਅਤੇ ਨਕਲੀ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਨੂੰਨੀ ਵਿਵਸਥਾ ਸ਼ਾਮਲ ਹਨ।

ਉਨ੍ਹਾਂ ਅਨੁਸਾਰ ਹਰਿਆਣਵੀ ਅਗਨੀਵੀਰਾਂ ਲਈ ਸਰਕਾਰੀ ਨੌਕਰੀ ਦੀ ਗਾਰੰਟੀ, ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਗੁਰਦਿਆਂ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਿਸਿਸ, 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਆਯੁਸ਼ਮਾਨ ਭਾਰਤ ਤਹਿਤ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਅਤੇ ਠੇਕਾ ਮੁਲਾਜ਼ਮਾਂ ਨੂੰ ਸੇਵਾ ਸੁਰੱਖਿਆ ਦੇਣ ਵਰਗੇ ਕਦਮ ਵੀ ਚੁੱਕੇ ਗਏ ਹਨ।

ਵਿਰੋਧੀ ਧਿਰ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਿਛਲੀ ਸਰਕਾਰ ਦੇ ਸਮੇਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਖੇਤਰਵਾਦ ਦਾ ਬੋਲਬਾਲਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ, ਨੌਜਵਾਨਾਂ ਦੇ ਰੁਜ਼ਗਾਰ, ਮਹਿਲਾਵਾਂ ਦੇ ਸਨਮਾਨ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸੱਤਾ ਚਲਾਉਣਾ ਨਹੀਂ, ਸਗੋਂ ਸੂਬੇ ਦੇ 2.80 ਕਰੋੜ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande