ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
ਕਾਮੇਡੀ ਦੀ ਦੁਨੀਆ ਤੋਂ ਸਿਆਸਤ ਤੱਕ ਦਾ ਸਫ਼ਰ ਤੈਅ ਕਰਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਾਈ ਪੋਸਟ ਦੀ ਫੋਟੋ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੋਟੋ।


ਕਾਮੇਡੀ ਦੀ ਦੁਨੀਆ ਤੋਂ ਸਿਆਸਤ ਤੱਕ ਦਾ ਸਫ਼ਰ ਤੈਅ ਕਰਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ

ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਭਗਵੰਤ ਮਾਨ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ।

ਨਰਿੰਦਰ ਮੋਦੀ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਅਤੇ ਉਹ ਉਨ੍ਹਾਂ ਦੀ ਲੰਬੀ ਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ ਕਰਦੇ ਹਨ। ਪ੍ਰਧਾਨ ਮੰਤਰੀ ਦੀ ਇਸ ਪੋਸਟ ਤੋਂ ਬਾਅਦ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦੇਣ ਵਾਲੇ ਸੰਦੇਸ਼ਾਂ ਦਾ ਸਿਲਸਿਲਾ ਜਾਰੀ ਹੈ।

ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਵਿੱਚ ਹੋਇਆ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕਾਮੇਡੀ ਅਤੇ ਮਨੋਰੰਜਨ ਦੀ ਦੁਨੀਆ ਤੋਂ ਕੀਤੀ। ਪੰਜਾਬੀ ਕਾਮੇਡੀ ਰਾਹੀਂ ਉਨ੍ਹਾਂ ਨੇ ਲੋਕਾਂ ਵਿੱਚ ਆਪਣੀ ਪਛਾਣ ਬਣਾਈ ਅਤੇ ਬਾਅਦ ਵਿੱਚ ਟੈਲੀਵਿਜ਼ਨ ਤੇ ਸਟੇਜ ਪ੍ਰੋਗਰਾਮਾਂ ਰਾਹੀਂ ਵੀ ਪ੍ਰਸਿੱਧੀ ਹਾਸਲ ਕੀਤੀ।

ਮਨੋਰੰਜਨ ਦੇ ਖੇਤਰ ਵਿੱਚ ਪਛਾਣ ਬਣਾਉਣ ਤੋਂ ਬਾਅਦ ਭਗਵੰਤ ਮਾਨ ਨੇ ਸਿਆਸਤ ਵਿੱਚ ਕਦਮ ਰੱਖਿਆ। ਸਾਲ 2011 ਵਿੱਚ ਉਹ ਪੀਪਲਜ਼ ਪਾਰਟੀ ਆਫ਼ ਪੰਜਾਬ ਨਾਲ ਜੁੜੇ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ।

ਭਗਵੰਤ ਮਾਨ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਸੰਗਰੂਰ ਤੋਂ ਜਿੱਤ ਦਰਜ ਕੀਤੀ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੇ 16 ਮਾਰਚ 2022 ਨੂੰ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤਰ੍ਹਾਂ ਕਾਮੇਡੀ ਦੇ ਮੰਚ ਤੋਂ ਸ਼ੁਰੂ ਹੋਇਆ ਉਨ੍ਹਾਂ ਦਾ ਸਫ਼ਰ ਸੰਸਦ ਅਤੇ ਫਿਰ ਪੰਜਾਬ ਸਰਕਾਰ ਦੀ ਅਗਵਾਈ ਤੱਕ ਪਹੁੰਚਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande