ਨਾਭਾ ਕੁੱਟਮਾਰ ਮਾਮਲੇ ‘ਚ ਵਿਧਾਇਕ ਦੇਵ ਮਾਨ ‘ਤੇ ਹੋਵੇ ਪਰਚਾ: ਅਸ਼ਵਨੀ ਸ਼ਰਮਾ
ਪਠਾਨਕੋਟ, 19 ਅਕਤੂਬਰ (ਹਿੰ.ਸ.)| ਨਾਭਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਵੱਲੋਂ ਆਪਣਾ ਆਪਾ ਗੁਆਉਣ ਅਤੇ ਇੱਕ ਨੌਜਵਾਨ ਦੀ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਕੁੱਟਮਾਰ ਕਰਵਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਤਿੱਖਾ ਹਮਲਾ ਬੋਲਿਆ ਹੈ। ਭਾਜਪਾ ਵਿਧਾਇਕ ਅਤੇ ਪੰਜਾਬ
ਨਾਭਾ ਕੁੱਟਮਾਰ ਮਾਮਲੇ ‘ਚ ਵਿਧਾਇਕ ਦੇਵ ਮਾਨ ‘ਤੇ ਹੋਵੇ ਪਰਚਾ: ਅਸ਼ਵਨੀ ਸ਼ਰਮਾ


ਪਠਾਨਕੋਟ, 19 ਅਕਤੂਬਰ (ਹਿੰ.ਸ.)| ਨਾਭਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਵੱਲੋਂ ਆਪਣਾ ਆਪਾ ਗੁਆਉਣ ਅਤੇ ਇੱਕ ਨੌਜਵਾਨ ਦੀ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਕੁੱਟਮਾਰ ਕਰਵਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਤਿੱਖਾ ਹਮਲਾ ਬੋਲਿਆ ਹੈ।

ਭਾਜਪਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਹੈ ਕਿ ਨਾਭਾ ਕੁੱਟਮਾਰ ਮਾਮਲੇ ‘ਚ ਵਿਧਾਇਕ ਦੇਵਮਾਨ ‘ਤੇ ਪਰਚਾ ਦਰਜ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸੱਤਾ ਦੇ ਨਸ਼ੇ ਵਿੱਚ ਚੂਰ ਹਨ ਅਤੇ ਹੰਕਾਰ ਉਨ੍ਹਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਸੇ ਕਾਰਨ ਨਾਭਾ ਵਿੱਚ ਮੋਟਰਸਾਈਕਲ ਦੀ ਮਾਮੂਲੀ ਟੱਕਰ ਲੱਗਣ ’ਤੇ ਹਲਕਾ ਵਿਧਾਇਕ ਦੇਵ ਮਾਨ ਨੇ ਪਹਿਲਾਂ ਨੌਜਵਾਨ ਦਾ ਪਿੱਛਾ ਕੀਤਾ ਅਤੇ ਫਿਰ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਉਸ ਦੀ ਕੁੱਟਮਾਰ ਕਰਵਾ ਦਿੱਤੀ।

ਸ਼ਰਮਾ ਨੇ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਇਸੇ ਬਦਲਾਅ ਦਾ ਵਾਅਦਾ ਕੀਤਾ ਸੀ? ਲੋਕਾਂ ਦੇ ਸੇਵਕ ਬਣਨ ਦਾ ਦਾਅਵਾ ਕਰਨ ਵਾਲੇ ਆਗੂ ਅੱਜ ਮਾਮੂਲੀ ਜਿਹੀ ਗੱਲ ’ਤੇ ਲੋਕਾਂ ਨੂੰ ਕੁੱਟ ਰਹੇ ਹਨ। ਕੀ ਪੰਜਾਬ ਦੀ ਜਨਤਾ ਨੇ ਇਨ੍ਹਾਂ ਨੂੰ ਇਸੇ ਲਈ ਚੁਣਿਆ ਸੀ? ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਰਗ-ਰਗ ਵਿੱਚ ਵੀਆਈਪੀ ਕਲਚਰ ਵੱਸ ਗਿਆ ਹੈ। ਨਾਭਾ ਵਿੱਚ ਜੋ ਕੁਝ ਵਾਪਰਿਆ ਹੈ, ਉਹ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਨੂੰ ਲੱਤਾਂ ਮਾਰੀਆਂ ਜਾ ਰਹੀਆਂ ਹਨ। ਇਹ ਕਿਸੇ ਵੀ ਜਨ ਪ੍ਰਤੀਨਿਧੀ ਦਾ ਆਚਰਨ ਨਹੀਂ ਹੋ ਸਕਦਾ।

ਭਾਜਪਾ ਆਗੂ ਨੇ ਕਿਹਾ ਕਿ ਇਹ ਲੋਕ ਆਪਣੇ ਆਪ ਨੂੰ ਹੀਰੋ ਅਤੇ ਜਨਤਾ ਨੂੰ ਕੀੜੇ-ਮਕੌੜੇ ਸਮਝਣ ਲੱਗ ਪਏ ਹਨ। ਸ਼ਰਮਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕਾਨੂੰਨ ਅਨੁਸਾਰ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ, ਭਾਵੇਂ ਉਹ ਵਿਧਾਇਕ ਹੀ ਕਿਉਂ ਨਾ ਹੋਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande