ਅੰਮ੍ਰਿਤਸਰ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕੀਤਾ ਕਾਬੂ
ਅੰਮ੍ਰਿਤਸਰ, 02 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ
haring operational details, IGP Border Range Gurpreet Singh Bhullar


ਅੰਮ੍ਰਿਤਸਰ, 02 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਨੈੱਟਵਰਕ ਦੇ ਪਿਛਲੇ ਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਦੌਰਾਨ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਬਾਰੇ ਠੋਸ ਸੂਚਨਾ ਮਿਲਣ ’ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲੀਸ ਪਾਰਟੀ ਨੇ ਰਾਜਨਪ੍ਰੀਤ ਸਿੰਘ ਅਤੇ ਵਿਜੇ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ ਬਰਾਮਦ ਕੀਤੇ।

ਆਈਜੀਪੀ ਨੇ ਅੱਗੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਬਾਰੇ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ ’ਤੇ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਾਰਸਦੀਪ ਸਿੰਘ ਉਰਫ਼ ਬਿੱਲਾ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਰਸਦੀਪ ਇੱਕ ਬਦਨਾਮ ਨਸ਼ਾ ਤਸਕਰ ਹੈ, ਜੋ ਖੇਤਰ ਵਿੱਚ ਡਰੱਗ ਕਾਰਟਲ ਚਲਾ ਰਿਹਾ ਸੀ।

ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਘਰਿੰਡਾ (ਅੰਮ੍ਰਿਤਸਰ ਦਿਹਾਤੀ) ਵਿਖੇ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande