ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਸੀਬੀਆਈ ਜਾਂਚ ਦਾ ਭਰੋਸਾ ਦੇ ਕੇ ਗਏ ਗ੍ਰਹਿ ਮੰਤਰੀ; ਪਰਿਵਾਰ ਦੀ ਧੀ ਰੋਜ਼ਦੀਪ ਕੌਰ ਲਈ ਨੌਕਰੀ ਅਤੇ ਵਿੱਤੀ ਸਹਾਇਤਾ ਦੀ ਗੱਲ ਵੀ ਕਹੀ ਬਟਾਲਾ, 20 ਅਕਤੂਬਰ (ਹਿੰ.ਸ.)| ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਪਿੰਡ ਮਾੜੀ ਪੰਨੂਆਂ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ਿਆਂ ਦੀ ਵਿਕਰੀ ਰੋਕਣ ਨੂੰ ਲੈ ਕੇ ਹੋਏ ਝਗ
ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ  ਗ੍ਰਹਿ ਮੰਤਰੀ ਅਮਿਤ ਸ਼ਾਹ


ਸੀਬੀਆਈ ਜਾਂਚ ਦਾ ਭਰੋਸਾ ਦੇ ਕੇ ਗਏ ਗ੍ਰਹਿ ਮੰਤਰੀ; ਪਰਿਵਾਰ ਦੀ ਧੀ ਰੋਜ਼ਦੀਪ ਕੌਰ ਲਈ ਨੌਕਰੀ ਅਤੇ ਵਿੱਤੀ ਸਹਾਇਤਾ ਦੀ ਗੱਲ ਵੀ ਕਹੀ

ਬਟਾਲਾ, 20 ਅਕਤੂਬਰ (ਹਿੰ.ਸ.)| ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਪਿੰਡ ਮਾੜੀ ਪੰਨੂਆਂ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ਿਆਂ ਦੀ ਵਿਕਰੀ ਰੋਕਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਪਰਿਵਾਰਕ ਮੈਂਬਰਾਂ ਮੁਤਾਬਕ, ਅਮਿਤ ਸ਼ਾਹ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਗੱਲ ਕਹੀ ਹੈ।

ਜਾਣਕਾਰੀ ਅਨੁਸਾਰ, ਅਮਿਤ ਸ਼ਾਹ ਦਾ ਕਾਫ਼ਲਾ ਦੁਪਹਿਰ 12 ਵੱਜ ਕੇ 50 ਮਿੰਟ 'ਤੇ ਪਿੰਡ ਮਾੜੀ ਪੰਨੂਆਂ ਪਹੁੰਚਿਆ। ਉੱਥੋਂ ਉਹ ਸਿੱਧੇ ਬਿਕਰਮਜੀਤ ਸਿੰਘ ਦੇ ਘਰ ਗਏ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਤਹਿਤ ਪਿੰਡ ਦੇ ਲਗਭਗ ਤਿੰਨ ਕਿਲੋਮੀਟਰ ਦੇ ਘੇਰੇ ਨੂੰ ਸੀਲ ਕੀਤਾ ਗਿਆ ਸੀ। ਇਸ ਦੌਰੇ ਦੌਰਾਨ ਮੀਡੀਆ ਨੂੰ ਦੂਰ ਰੱਖਿਆ ਗਿਆ ਅਤੇ ਪਰਿਵਾਰ ਨਾਲ ਮੁਲਾਕਾਤ ਸਮੇਂ ਪੱਤਰਕਾਰਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਬਿਕਰਮਜੀਤ ਸਿੰਘ ਦੀ ਭੈਣ ਨੇ ਦੱਸਿਆ ਕਿ ਅਮਿਤ ਸ਼ਾਹ ਕਾਫ਼ੀ ਸਮਾਂ ਪਰਿਵਾਰ ਕੋਲ ਰੁਕੇ। ਉਨ੍ਹਾਂ ਨੇ ਪਰਿਵਾਰ ਨੂੰ ਦਿਲਾਸਾ ਦਿੱਤਾ ਅਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਭੈਣ ਮੁਤਾਬਕ, ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਮੁੱਖ ਮੰਗ ਬਿਕਰਮਜੀਤ ਸਿੰਘ ਨੂੰ ਇਨਸਾਫ਼ ਦਿਵਾਉਣਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣਾ ਹੈ। ਪਰਿਵਾਰ ਵੱਲੋਂ ਗ੍ਰਹਿ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਨੂੰ ਉਨ੍ਹਾਂ ਨੇ ਪੜ੍ਹਿਆ ਅਤੇ ਆਪਣੇ ਨਾਲ ਲੈ ਗਏ। ਇਸ ਦੌਰਾਨ ਉਨ੍ਹਾਂ ਨੇ ਬਿਕਰਮਜੀਤ ਸਿੰਘ ਦੀ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ।

ਪਰਿਵਾਰ ਦੇ ਇੱਕ ਹੋਰ ਮੈਂਬਰ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪਰਿਵਾਰ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਨਾਲ ਨੌਕਰੀ ਅਤੇ ਵਿੱਤੀ ਸਹਾਇਤਾ ਬਾਰੇ ਵੀ ਗੱਲਬਾਤ ਹੋਈ ਹੈ।

ਪਰਿਵਾਰਕ ਮੈਂਬਰ ਮੁਤਾਬਕ, ਉਨ੍ਹਾਂ ਨੇ ਬਿਕਰਮਜੀਤ ਸਿੰਘ ਦੀ ਭਾਣਜੀ ਰੋਜ਼ਦੀਪ ਕੌਰ ਲਈ ਨੌਕਰੀ ਦੀ ਮੰਗ ਰੱਖੀ ਹੈ। ਗ੍ਰਹਿ ਮੰਤਰੀ ਵੱਲੋਂ ਸਹਾਇਤਾ ਦਾ ਭਰੋਸਾ ਮਿਲਣ ਤੋਂ ਬਾਅਦ ਪਰਿਵਾਰ ਨੇ ਤਸੱਲੀ ਪ੍ਰਗਟਾਈ ਹੈ।

ਦੱਸਣਯੋਗ ਹੈ ਕਿ ਬਿਕਰਮਜੀਤ ਸਿੰਘ ਦਾ ਕਤਲ ਨਸ਼ਿਆਂ ਦੀ ਵਿਕਰੀ ਰੋਕਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪਰਿਵਾਰ ਨੂੰ ਉਮੀਦ ਹੈ ਕਿ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਅਤੇ ਸਰਕਾਰ ਵੱਲੋਂ ਕੀਤੇ ਗਏ ਭਰੋਸਿਆਂ ਨਾਲ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande