ਮੋਗਾ ਦੇ ਗਗੜਾ ਪਿੰਡ ਨੇੜੇ ਦੋ ਤੇਜ਼ ਰਫ਼ਤਾਰ ਗੱਡੀਆਂ ਦੀ ਭਿਆਨਕ ਟੱਕਰ, ਔਰਤ ਸਮੇਤ 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ
ਮੋਗਾ, 20 ਅਕਤੂਬਰ (ਹਿੰ.ਸ.)| ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਕੋਟ ਈਸੇ ਖਾਂ ਨੇੜੇ ਪੈਂਦੇ ਪਿੰਡ ਗਗੜਾ ਵਿਖੇ ਦੋ ਤੇਜ਼ ਰਫ਼ਤਾਰ ਗੱਡੀਆਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਦੁਪਹਿਰ ਕਰੀਬ 12:30 ਵਜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਦਰਦ
ਮੋਗਾ ਦੇ ਗਗੜਾ ਪਿੰਡ ਨੇੜੇ ਦੋ ਤੇਜ਼ ਰਫ਼ਤਾਰ ਗੱਡੀਆਂ ਦੀ ਭਿਆਨਕ ਟੱਕਰ, ਔਰਤ ਸਮੇਤ 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ


ਮੋਗਾ, 20 ਅਕਤੂਬਰ (ਹਿੰ.ਸ.)| ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਕੋਟ ਈਸੇ ਖਾਂ ਨੇੜੇ ਪੈਂਦੇ ਪਿੰਡ ਗਗੜਾ ਵਿਖੇ ਦੋ ਤੇਜ਼ ਰਫ਼ਤਾਰ ਗੱਡੀਆਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਦੁਪਹਿਰ ਕਰੀਬ 12:30 ਵਜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਦਰਦਨਾਕ ਹਾਦਸੇ ਵਿੱਚ ਇੱਕ ਔਰਤ ਅਤੇ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਥਾਣਾ ਕੋਟ ਈਸੇ ਖਾਂ ਦੇ ਮੁੱਖ ਮੁਨਸ਼ੀ ਗੁਰਜੰਟ ਸਿੰਘ ਨੇ ਦੱਸਿਆ ਕਿ ਹਾਦਸਾ ਇੱਕ ਐੱਸਯੂਵੀ ਅਤੇ ਕੀਆ ਕਾਰ ਵਿਚਕਾਰ ਹੋਇਆ। ਮੁੱਢਲੀ ਜਾਂਚ ਮੁਤਾਬਕ, ਕੀਆ ਕਾਰ ਵਿੱਚ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਰਹਿਣ ਵਾਲੇ ਵਿਅਕਤੀ ਸਵਾਰ ਸਨ, ਜਦਕਿ ਦੂਜੀ ਐੱਸਯੂਵੀ ਗੱਡੀ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਦੱਸੀ ਜਾ ਰਹੀ ਹੈ।

ਹਾਦਸੇ ਦੌਰਾਨ ਕੀਆ ਕਾਰ ਵਿੱਚ ਸਵਾਰ ਇੱਕ ਔਰਤ ਅਤੇ ਇੱਕ ਪੁਰਸ਼ ਦੀ ਜਾਨ ਚਲੀ ਗਈ, ਜਦਕਿ ਕਾਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਸਬੰਧੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਮੁਲਾਜ਼ਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਗੱਡੀਆਂ ਵਿੱਚੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ। ਗੰਭੀਰ ਜ਼ਖ਼ਮੀ ਵਿਅਕਤੀ ਨੂੰ ਵੀ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਵੱਲੋਂ ਮ੍ਰਿਤਕਾਂ ਦੀ ਪਛਾਣ ਕਰਨ ਦੇ ਨਾਲ-ਨਾਲ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande