ਮੋਹਾਲੀ ਪੁਲਿਸ ਵੱਲੋਂ 2 ਕਿਲੋ 6 ਗ੍ਰਾਮ ਅਫ਼ੀਮ ਸਮੇਤ ਯੂਪੀ ਦਾ 28 ਸਾਲਾ ਨੌਜਵਾਨ ਗ੍ਰਿਫ਼ਤਾਰ
ਮੋਹਾਲੀ , 20 ਅਕਤੂਬਰ (ਹਿੰ.ਸ.)| ਮੋਹਾਲੀ ਜ਼ਿਲ੍ਹੇ ਦੀ ਢਕੌਲੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਉੱਤਰ ਪ੍ਰਦੇਸ਼ ਦੇ ਬਰੇਲੀ ਵਾਸੀ 28 ਸਾਲਾ ਨੌਜਵਾਨ ਨੂੰ 2 ਕਿਲੋ 6 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕਾਲੇ ਰੰਗ ਦੇ ਪਿੱਠੂ ਬੈਗ ਵਿੱਚ ਅਫ਼ੀਮ ਲੁਕਾ ਕੇ ਲਿਜਾ ਰਿਹਾ ਸੀ। ਪ
ਮੋਹਾਲੀ ਪੁਲਿਸ ਵੱਲੋਂ 2 ਕਿਲੋ 6 ਗ੍ਰਾਮ ਅਫ਼ੀਮ ਸਮੇਤ ਯੂਪੀ ਦਾ 28 ਸਾਲਾ ਨੌਜਵਾਨ ਗ੍ਰਿਫ਼ਤਾਰ


ਮੋਹਾਲੀ , 20 ਅਕਤੂਬਰ (ਹਿੰ.ਸ.)| ਮੋਹਾਲੀ ਜ਼ਿਲ੍ਹੇ ਦੀ ਢਕੌਲੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਉੱਤਰ ਪ੍ਰਦੇਸ਼ ਦੇ ਬਰੇਲੀ ਵਾਸੀ 28 ਸਾਲਾ ਨੌਜਵਾਨ ਨੂੰ 2 ਕਿਲੋ 6 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕਾਲੇ ਰੰਗ ਦੇ ਪਿੱਠੂ ਬੈਗ ਵਿੱਚ ਅਫ਼ੀਮ ਲੁਕਾ ਕੇ ਲਿਜਾ ਰਿਹਾ ਸੀ। ਪੁਲਿਸ ਨੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ, ਏਐੱਸਆਈ ਹਰਮਨਕ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਗਾਜ਼ੀਪੁਰ-ਕ੍ਰਿਸ਼ਨਾ ਐਨਕਲੇਵ ਸੜਕ ’ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਦੇਖ ਕੇ ਇੱਕ ਨੌਜਵਾਨ ਘਬਰਾਹਟ ਵਿੱਚ ਭੱਜਣ ਲੱਗਾ। ਪੁਲਿਸ ਮੁਲਾਜ਼ਮਾਂ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੇ ਕਾਲੇ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 2 ਕਿਲੋ 6 ਗ੍ਰਾਮ ਅਫ਼ੀਮ ਬਰਾਮਦ ਹੋਈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਕੇਸ਼ ਆਰੀਆ ਪੁੱਤਰ ਕੱਲੂ, ਵਾਸੀ ਫੁੰਦਾਪੁਰ ਉਰਫ਼ ਅਟਾ, ਜ਼ਿਲ੍ਹਾ ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਡੇਰਾਬੱਸੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੂੰ ਪੁੱਛਗਿੱਛ ਲਈ ਤਿੰਨ ਦਿਨ ਦਾ ਰਿਮਾਂਡ ਮਿਲਿਆ ਹੈ।

ਥਾਣਾ ਮੁਖੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਤੋਂ ਅਫ਼ੀਮ ਦੀ ਖ਼ਰੀਦ ਅਤੇ ਸਪਲਾਈ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਸ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਜਾਂਚ ਲਈ ਉੱਤਰ ਪ੍ਰਦੇਸ਼ ਪੁਲਿਸ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ।

ਪੁਲਿਸ ਅਨੁਸਾਰ, ਇਹ ਕਾਰਵਾਈ ਐੱਸਐੱਸਪੀ ਵਰੁਣ ਸ਼ਰਮਾ, ਐੱਸਪੀ ਦਿਹਾਤੀ ਜਸਪਿੰਦਰ ਸਿੰਘ ਅਤੇ ਏਐੱਸਪੀ ਗ਼ਜ਼ਲਪ੍ਰੀਤ ਕੌਰ ਦੇ ਨਿਰਦੇਸ਼ਾਂ ਹੇਠ ਕੀਤੀ ਗਈ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਅਫ਼ੀਮ ਕਿੱਥੋਂ ਲਿਆਇਆ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande