ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਭਾਜਪਾ ਦਾ ਸਮਰਥਨ, ਢਿੱਲੋਂ ਬੋਲੇ– 'ਆਪ' ਸਰਕਾਰ ਮੁਲਾਜ਼ਮ ਵਿਰੋਧੀ
ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਅਣਦੇਖੀ: ਕੇਵਲ ਢਿੱਲੋਂ ਨੇ ''ਆਪ'' ਸਰਕਾਰ ਨੂੰ ਘੇਰਿਆ ਚੰਡੀਗੜ੍ਹ, 21 ਅਕਤੂਬਰ (ਹਿੰ.ਸ.)| ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਅਤੇ 22 ਅਕਤੂਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਮਹਾ ਹੜਤਾਲ ਦਾ ਭਾ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਅਣਦੇਖੀ: ਕੇਵਲ ਢਿੱਲੋਂ ਨੇ 'ਆਪ' ਸਰਕਾਰ ਨੂੰ ਘੇਰਿਆ

ਚੰਡੀਗੜ੍ਹ, 21 ਅਕਤੂਬਰ (ਹਿੰ.ਸ.)| ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਅਤੇ 22 ਅਕਤੂਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਮਹਾ ਹੜਤਾਲ ਦਾ ਭਾਰਤੀ ਜਨਤਾ ਪਾਰਟੀ ਨੇ ਸਮਰਥਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਮੁਲਾਜ਼ਮ ਵਿਰੋਧੀ ਰਹੀ ਹੈ, ਜਿਸ ਕਰਕੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਅਤੇ ਵਾਅਦਾਖ਼ਿਲਾਫ਼ੀ ਕਾਰਨ ਮੁਲਾਜ਼ਮਾਂ ਆਪਣੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮਹਿੰਗਾਈ ਭੱਤੇ, ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਅਹਿਮ ਮੰਗਾਂ ਵੀ ਲੰਮੇ ਸਮੇਂ ਤੋਂ ਲਟਕ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਅੱਜ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਸਰਕਾਰ ਦੀਆਂ ਨੀਤੀਆਂ ਕਾਰਨ ਸਰਕਾਰੀ ਮੁਲਾਜ਼ਮਾਂ ਵਿੱਚ ਨਿਰਾਸ਼ਾ ਵਧ ਰਹੀ ਹੈ, ਜਿਸ ਦਾ ਅਸਰ ਸਰਕਾਰੀ ਕੰਮਕਾਜ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ’ਤੇ ਵੀ ਪੈ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰੇ ਅਤੇ ਸਾਰੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਭਰੋਸੇ ਦੀ ਬਜਾਏ ਠੋਸ ਫ਼ੈਸਲੇ ਚਾਹੀਦੇ ਹਨ। ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande