ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ
ਚੰਡੀਗੜ੍ਹ, 21 ਅਕਤੂਬਰ (ਹਿੰ.ਸ.)| ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਫੁੱਟਬਾਲ ਟੂਰਨਾਮੈਂਟ 17 ਤੋਂ 28 ਨਵੰਬਰ, 2026 ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 26 ਅਕਤੂਬਰ, 2026 ਨੂੰ ਫੁੱਟਬਾਲ ਖੇਡ
ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ


ਚੰਡੀਗੜ੍ਹ, 21 ਅਕਤੂਬਰ (ਹਿੰ.ਸ.)| ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਫੁੱਟਬਾਲ ਟੂਰਨਾਮੈਂਟ 17 ਤੋਂ 28 ਨਵੰਬਰ, 2026 ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 26 ਅਕਤੂਬਰ, 2026 ਨੂੰ ਫੁੱਟਬਾਲ ਖੇਡ ਸਟੇਡੀਅਮ, ਮਾਹਿਲਪੁਰ ਵਿਖੇ ਸਵੇਰੇ 11 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande