ਹਰਿਆਣਾ ਵਿੱਚ ਇਤਿਹਾਸਕ ਸਥਾਨਾਂ ਦਾ ਨਵਾਂ ਕੋਰੀਡੋਰ ਬਣਾਇਆ ਜਾਵੇਗਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਹਰਿਆਣਾ ਦੀ 10 ਹਜ਼ਾਰ ਸਾਲ ਪੁਰਾਣੀ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ ’ਤੇ ਰਹੇਗਾ ਜ਼ੋਰ, 2031 ਤੱਕ 120 ਤੋਂ ਵੱਧ ਸਮਾਰਕਾਂ ਦੀ ਸੰਭਾਲ ਦਾ ਟੀਚਾ ਚੰਡੀਗੜ੍ਹ, 22 ਅਕਤੂਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਲੋਕਾਂ ਤ
ਹਰਿਆਣਾ ਵਿੱਚ ਇਤਿਹਾਸਕ ਸਥਾਨਾਂ ਦਾ ਨਵਾਂ ਕੋਰੀਡੋਰ ਬਣਾਇਆ ਜਾਵੇਗਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਹਰਿਆਣਾ ਦੀ 10 ਹਜ਼ਾਰ ਸਾਲ ਪੁਰਾਣੀ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ ’ਤੇ ਰਹੇਗਾ ਜ਼ੋਰ, 2031 ਤੱਕ 120 ਤੋਂ ਵੱਧ ਸਮਾਰਕਾਂ ਦੀ ਸੰਭਾਲ ਦਾ ਟੀਚਾ

ਚੰਡੀਗੜ੍ਹ, 22 ਅਕਤੂਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਇਤਿਹਾਸਕ ਸਥਾਨਾਂ ਦਾ ਨਵਾਂ ਕੋਰੀਡੋਰ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਹਰਿਆਣਾ ਦੇ ਸ਼ਾਨਦਾਰ ਇਤਿਹਾਸ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਯੋਧਿਆਂ ਦੀਆਂ ਕਹਾਣੀਆਂ ਤੋਂ ਜਾਣੂ ਕਰਵਾਉਣਾ ਹੈ।

ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਹਰਿਆਣਾ ਵਿਜ਼ਨ-2047 ਤਹਿਤ ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਦੀ ਅਗਲੇ ਪੰਜ ਸਾਲਾਂ ਦੀ ਕਾਰਜ ਯੋਜਨਾ ਦੀ ਸਮੀਖਿਆ ਕਰ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਇਤਿਹਾਸਕ ਸਥਾਨਾਂ ਦੀ ਪਛਾਣ, ਸੰਭਾਲ ਅਤੇ ਵਿਕਾਸ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਾਲ-ਨਾਲ ਸੈਰ-ਸਪਾਟਾ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ।

ਸੈਣੀ ਨੇ ਕਿਹਾ ਕਿ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਆਜ਼ਾਦੀ ਸੰਗਰਾਮ ਅਤੇ ਪੁਰਖਿਆਂ ਦੇ ਸੰਘਰਸ਼ ਨਾਲ ਜੁੜੇ ਕਈ ਮਹੱਤਵਪੂਰਨ ਸਥਾਨ ਮੌਜੂਦ ਹਨ। ਸਾਲ 1857 ਦੀ ਆਜ਼ਾਦੀ ਦੀ ਪਹਿਲੀ ਲੜਾਈ ਨਾਲ ਸਬੰਧਤ ਸਥਾਨਾਂ ਨੂੰ ਸੰਭਾਲ ਕੇ ਇੱਕ ਇਤਿਹਾਸਕ ਕੋਰੀਡੋਰ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਅੰਬਾਲਾ ਕੈਂਟ ਵਿੱਚ ਬਣਾਏ ਗਏ ਸ਼ਹੀਦੀ ਸਮਾਰਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਜੁੜੇ ਹੋਰ ਇਤਿਹਾਸਕ ਸਥਾਨਾਂ ਦਾ ਵੀ ਵਿਕਾਸ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਤੋਂ ਜਾਣੂ ਹੋ ਸਕੇ।

ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਮੀਟਿੰਗ ਦੌਰਾਨ ਪੰਜ ਸਾਲਾ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰਿਆਣਾ ਦੀ ਲਗਭਗ 10 ਹਜ਼ਾਰ ਸਾਲ ਪੁਰਾਣੀ ਵਿਰਾਸਤ ਦੀ ਖੋਜ, ਸੰਭਾਲ ਅਤੇ ਪ੍ਰਚਾਰ ’ਤੇ ਧਿਆਨ ਦਿੱਤਾ ਜਾਵੇਗਾ।

ਯੋਜਨਾ ਵਿੱਚ ਪੁਰਾਤੱਤਵ ਸਥਾਨਾਂ ਦੀ ਵਿਗਿਆਨਕ ਖੁਦਾਈ, ਇਤਿਹਾਸਕ ਧਰੋਹਰਾਂ ਦਾ ਦਸਤਾਵੇਜ਼ੀਕਰਨ, ਸਮਾਰਕਾਂ ਦੀ ਮੁਰੰਮਤ ਅਤੇ ਨਵੀਨੀਕਰਨ, ਅਜਾਇਬ ਘਰਾਂ ਦਾ ਆਧੁਨਿਕੀਕਰਨ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਵਰਗੇ ਕਦਮ ਸ਼ਾਮਲ ਹਨ। ਇਸ ਤਹਿਤ 2031 ਤੱਕ 120 ਤੋਂ ਵੱਧ ਸੁਰੱਖਿਅਤ ਸਮਾਰਕਾਂ ਦਾ ਟੀਚਾ ਵੀ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰਿਆਣਾ ਨੂੰ ਸੱਭਿਆਚਾਰਕ ਸੈਰ-ਸਪਾਟੇ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਵਿਰਾਸਤ ਨੂੰ ਸੁਰੱਖਿਅਤ ਰੱਖਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande