ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ
ਪਾਰਟੀ ਦੀ ਮਜ਼ਬੂਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਸੱਦਾ ਮੋਹਾਲੀ, 22 ਅਕਤੂਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਨੇਟਾ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸੀ ਵਰਕਰਾਂ ਅਤੇ ਪਾਰਟੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ।
ਮੀਟਿੰਗ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ


ਪਾਰਟੀ ਦੀ ਮਜ਼ਬੂਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਸੱਦਾ

ਮੋਹਾਲੀ, 22 ਅਕਤੂਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਨੇਟਾ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸੀ ਵਰਕਰਾਂ ਅਤੇ ਪਾਰਟੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ, ਜੋ ਹਰ ਔਖੇ ਸਮੇਂ ਵਿੱਚ ਲੋਕਾਂ ਦੇ ਨਾਲ ਖੜ੍ਹਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਕਾਂਗਰਸ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ, ਰੁਜ਼ਗਾਰ ਦੇ ਮੌਕਿਆਂ ਅਤੇ ਪੰਜਾਬ ਦੀ ਬਿਹਤਰੀ ਵਰਗੇ ਮੁੱਦਿਆਂ ਨੂੰ ਤਰਜੀਹ ਦੇਣੀ ਸਮੇਂ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਪਾਰਟੀ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦਾ ਕੋਹੜ ਸੂਬੇ ਦੀ ਜਵਾਨੀ ਅਤੇ ਭਵਿੱਖ ਲਈ ਗੰਭੀਰ ਚੁਣੌਤੀ ਹੈ। ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਦਾਅਵੇ ਕਰਨਾ ਕਾਫ਼ੀ ਨਹੀਂ, ਸਗੋਂ ਠੋਸ ਕਦਮ ਚੁੱਕਣ, ਪ੍ਰਭਾਵਸ਼ਾਲੀ ਕਾਰਵਾਈ ਕਰਨ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੀ ਲੋੜ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਲਈ ਪ੍ਰੇਰਿਤ ਕੀਤਾ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਰਕਰਾਂ ਦਾ ਸਮਰਪਣ ਅਤੇ ਲੋਕਾਂ ਦਾ ਭਰੋਸਾ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਾਰਿਆਂ ਨੂੰ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ, ਪਾਰਟੀ ਦੀ ਮਜ਼ਬੂਤੀ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਮੀਟਿੰਗ ਵਿੱਚ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੋਹਾਲੀ ਦਿਹਾਤੀ ਬਲਾਕ ਪ੍ਰਧਾਨ ਪ੍ਰਦੀਪ ਤੰਗੋਰੀ, ਲੇਬਰਫੈੱਡ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਟਲਾਣਾ, ਸਾਬਕਾ ਸਰਪੰਚ ਚੌਧਰੀ ਭਗਤ ਰਾਮ, ਚੌਧਰੀ ਰਿਸ਼ੀ ਪਾਲ, ਸਾਬਕਾ ਸਰਪੰਚ ਚੌਧਰੀ ਰਾਮ ਈਸ਼ਰ, ਚੌਧਰੀ ਹਰਨੇਕ ਸਿੰਘ ਨੇਕੀ, ਟਹਿਲ ਸਿੰਘ ਮਾਣਕਪੁਰ ਕਲਾਂ, ਸ਼ੇਰ ਸਿੰਘ ਦੈੜੀ, ਸਾਬਕਾ ਸਰਪੰਚ ਜਸਵਿੰਦਰ ਸਿੰਘ ਪੱਪਾ ਅਤੇ ਯੂਥ ਆਗੂ ਕਮਲ ਸਨੇਟਾ ਸਮੇਤ ਹੋਰ ਵਰਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande