ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ ‘ਆਪ’ ਸਰਕਾਰ ਦੀ ਜਵਾਬਦੇਹੀ ਤੋਂ ਭੱਜਣ ਦੀ ਕੋਸ਼ਿਸ਼: ਕੇਵਲ ਸਿੰਘ ਢਿੱਲੋਂ
ਨਸ਼ਿਆਂ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ’ਤੇ ਸਰਕਾਰ ਨੂੰ ਦੇਣਾ ਪਵੇਗਾ ਜਵਾਬ ਭਾਜਪਾ ਸਾਰੇ 117 ਹਲਕਿਆਂ ’ਤੇ ਚੋਣ ਲੜਨ ਲਈ ਤਿਆਰ: ਢਿੱਲੋਂ ਚੰਡੀਗੜ੍ਹ, 22 ਅਕਤੂਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਨਸ਼ਿਆਂ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ’ਤੇ ਸਰਕਾਰ ਨੂੰ ਦੇਣਾ ਪਵੇਗਾ ਜਵਾਬ ਭਾਜਪਾ ਸਾਰੇ 117 ਹਲਕਿਆਂ ’ਤੇ ਚੋਣ ਲੜਨ ਲਈ ਤਿਆਰ: ਢਿੱਲੋਂ

ਚੰਡੀਗੜ੍ਹ, 22 ਅਕਤੂਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਆਪਣੀ ਜਵਾਬਦੇਹੀ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸਿਰਫ਼ 8 ਤੋਂ 10 ਮਿੰਟ ਚੱਲਣਾ ਬੇਹੱਦ ਮੰਦਭਾਗਾ ਹੈ, ਕਿਉਂਕਿ ਇਸ ਦੌਰਾਨ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਕੋਈ ਚਰਚਾ ਨਹੀਂ ਹੋ ਸਕੀ। ਉਨ੍ਹਾਂ ਮੁਤਾਬਕ, ਇਸ ਨਾਲ ਜਨਤਾ ਦੇ ਪੈਸੇ ਦੀ ਵੀ ਬਰਬਾਦੀ ਹੋ ਰਹੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ, ਫ਼ਿਰੌਤੀਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੇ ਗੰਭੀਰ ਮੁੱਦਿਆਂ ’ਤੇ ਸਰਕਾਰ ਨੂੰ ਜਵਾਬ ਦੇਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ, ਬਿਕਰਮਜੀਤ ਸਿੰਘ ਅਤੇ ਗੁਲਜ਼ਾਰ ਸਿੰਘ ਦੀਆਂ ਮੌਤਾਂ ਦੇ ਮਾਮਲਿਆਂ ਸਬੰਧੀ ਵੀ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ।

ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲਾਂ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਡਰਾਉਣ-ਧਮਕਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਡਟ ਕੇ ਖੜ੍ਹੀ ਹੈ।

ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ, ਮੰਡੀਆਂ ਵਿੱਚ ਹੋ ਰਹੀ ਖੱਜਲ-ਖੁਆਰੀ ਅਤੇ ਨੌਜਵਾਨਾਂ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ’ਤੇ ਲੋਕਾਂ ਦੇ ਅਸਲ ਮੁੱਦਿਆਂ ਨੂੰ ਅਣਗੌਲਿਆ ਕਰਨ ਦੇ ਦੋਸ਼ ਵੀ ਲਾਏ।

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚੋਂ 31 ਦਸੰਬਰ 2029 ਤੱਕ ਨਸ਼ੇ ਖ਼ਤਮ ਕਰਨ ਦੇ ਕੀਤੇ ਦਾਅਵੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ ਅਤੇ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਦਮ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪਾਰਟੀ ਵਿੱਚ ਵਿਸ਼ਵਾਸ ਵਧ ਰਿਹਾ ਹੈ ਅਤੇ ਭਾਜਪਾ 2027 ਵਿੱਚ ਬਹੁਮਤ ਹਾਸਲ ਕਰਕੇ ਸਰਕਾਰ ਬਣਾਏਗੀ। ਅੰਤ ਵਿੱਚ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭਾਜਪਾ ਦੀ ਚਿੰਤਾ ਛੱਡ ਕੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਨਸੀਹਤ ਦਿੱਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande