277 ਗ੍ਰਾਮ ਬ੍ਰਾਊਨ ਸ਼ੂਗਰ ਸਮੇਤ ਦੋ ਗ੍ਰਿਫ਼ਤਾਰ
ਸਿਲੀਗੁੜੀ, 23 ਅਕਤੂਬਰ (ਹਿੰ.ਸ.)। ਬਾਗਡੋਗਰਾ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਵੀਰਵਾਰ ਰਾਤ ਨੂੰ ਨਸ਼ੀਲੇ ਪਦਾਰਥ ਦੀ ਤਸਕਰੀ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ ਦੋ ਨੌਜਵਾਨਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਮਾਲਦਾ ਦੇ ਕਾਲੀਆਚੱਕ ਤੋਂ ਸਿਲੀਗੁੜੀ ਨੂੰ ਬ੍ਰਾਊਨ ਸ਼ੂਗਰ ਸਪਲਾਈ ਕਰਨ ਦੀ
277 ਗ੍ਰਾਮ ਬ੍ਰਾਊਨ ਸ਼ੂਗਰ ਸਮੇਤ ਦੋ ਗ੍ਰਿਫ਼ਤਾਰ


ਸਿਲੀਗੁੜੀ, 23 ਅਕਤੂਬਰ (ਹਿੰ.ਸ.)। ਬਾਗਡੋਗਰਾ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਵੀਰਵਾਰ ਰਾਤ ਨੂੰ ਨਸ਼ੀਲੇ ਪਦਾਰਥ ਦੀ ਤਸਕਰੀ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ ਦੋ ਨੌਜਵਾਨਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਮਾਲਦਾ ਦੇ ਕਾਲੀਆਚੱਕ ਤੋਂ ਸਿਲੀਗੁੜੀ ਨੂੰ ਬ੍ਰਾਊਨ ਸ਼ੂਗਰ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇਜ਼ਰਾਈਲ ਹੱਕ ਅਤੇ ਵਾਸੀ ਅਹਿਮਦ ਵਜੋਂ ਹੋਈ ਹੈ, ਦੋਵੇਂ ਮਾਲਦਾ ਜ਼ਿਲ੍ਹੇ ਦੇ ਕਾਲੀਆਚੱਕ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਕਬਜ਼ੇ ਵਿੱਚੋਂ 277 ਗ੍ਰਾਮ ਬ੍ਰਾਊਨ ਸ਼ੂਗਰ ਬਰਾਮਦ ਕੀਤੀ ਗਈ।

ਪੁਲਿਸ ਸੂਤਰਾਂ ਅਨੁਸਾਰ, ਬਾਗਡੋਗਰਾ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਬੀਤੀ ਰਾਤ ਕੋਲਕਾਤਾ-ਸਿਲੀਗੁੜੀ ਰਾਸ਼ਟਰੀ ਰਾਜਮਾਰਗ 'ਤੇ ਮੁਨੀ ਟੀ ਗਾਰਡਨ ਨੇੜੇ ਦੋ ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਲਈ। ਇਸ ਦੌਰਾਨ ਉਨ੍ਹਾਂ ਤੋਂ 277 ਗ੍ਰਾਮ ਬ੍ਰਾਊਨ ਸ਼ੂਗਰ ਬਰਾਮਦ ਹੋਈ। ਦੋਵਾਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ, ਮੁਲਜ਼ਮ ਕਾਲੀਆਚੱਕ ਤੋਂ ਸਿਲੀਗੁੜੀ ਵਿੱਚ ਬ੍ਰਾਊਨ ਸ਼ੂਗਰ ਲਿਆਏ ਸੀ ਅਤੇ ਇਸਦੇ ਇਸਦੀ ਡਿਲਵਰੀ ਕਰਨ ਦੀ ਯੋਜਨਾ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਨੂੰ ਸ਼ੁੱਕਰਵਾਰ ਨੂੰ ਸਿਲੀਗੁੜੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande