
ਪਟਿਆਲਾ, 23 ਅਕਤੂਬਰ (ਹਿੰ.ਸ.)| ਜ਼ਿਲ੍ਹਾ ਪਟਿਆਲਾ ਬੇਸਬਾਲ ਐਸੋਸੀਏਸ਼ਨ ਵੱਲੋਂ ਚੌਥੀ ਸੀਨੀਅਰ ਜ਼ਿਲ੍ਹਾ ਬੇਸਬਾਲ ਚੈਂਪੀਅਨਸ਼ਿਪ ਦਾ ਆਗਾਜ਼ ਪੀਐਮ ਸ੍ਰੀ ਸਰਕਾਰੀ ਕੋ-ਐਜੂਕੇਸ਼ਨ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ, ਪਟਿਆਲਾ ਵਿਖੇ ਹੋਇਆ। ਜ਼ਿਲ੍ਹਾ ਪਟਿਆਲਾ ਬੇਸਬਾਲ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਸਿੰਘ ਰਾਵਤ ਦੀ ਅਗਵਾਈ ਅਤੇ ਸਕੱਤਰ ਆਦਰਸ਼ ਬਾਂਸਲ ਦੇ ਤਾਲਮੇਲ ਨਾਲ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।
ਚੈਂਪੀਅਨਸ਼ਿਪ ਦੇ ਉਦਘਾਟਨੀ ਮੌਕੇ ਮੁੱਖ ਮਹਿਮਾਨ ਵਜੋਂ ਸਟੇਟ ਐਵਾਰਡੀ ਪ੍ਰਿੰਸੀਪਲ ਵਿਜੇ ਕਪੂਰ ਅਤੇ ਅਮਨਿੰਦਰ ਸਿੰਘ ਬਾਬਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਬੇਸਬਾਲ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।
ਚੈਂਪੀਅਨਸ਼ਿਪ ਦੌਰਾਨ ਖੇਡੇ ਗਏ ਇੱਕ ਮੈਚ ਵਿੱਚ ਸ਼ੁਤਰਾਣਾ ਕਲੱਬ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰੀ ਫਿਜ਼ੀਕਲ ਕਾਲਜ, ਪਟਿਆਲਾ ਨੂੰ 10-0 ਦੇ ਵੱਡੇ ਫ਼ਰਕ ਨਾਲ ਹਰਾਇਆ।
ਇਸ ਮੌਕੇ ਡਾ. ਪਵਿੱਤਰ ਸਿੰਘ ਕਾਹਲੋਂ, ਰਵੀ ਇੰਦਰ ਸਿੰਘ, ਐਸਪੀ ਸੁਰਿੰਦਰ ਪਾਲ ਸਿੰਘ, ਆਕਾਸ਼ਦੀਪ ਚੰਨਾ, ਅਖਿਲ ਬਜਾਜ, ਅਮਨਦੀਪ ਸਿੰਘ, ਮਾਨਵ ਵਰਮਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਚੈਂਪੀਅਨਸ਼ਿਪ ਦਾ ਉਦੇਸ਼ ਜ਼ਿਲ੍ਹੇ ਵਿੱਚ ਬੇਸਬਾਲ ਖੇਡ ਨੂੰ ਉਤਸ਼ਾਹਿਤ ਕਰਨਾ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH