ਵੋਟਰ ਸੂਚੀਆਂ ਦੀ ਜਾਂਚ ਅਤੇ ਸੋਧ ਲਈ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
ਵੋਟਰ ਆਪਣੇ ਪੋਲਿੰਗ ਬੂਥ ’ਤੇ ਪਹੁੰਚ ਕੇ ਕਰਵਾ ਸਕਣਗੇ ਵੋਟਰ ਸੂਚੀ ਸਬੰਧੀ ਕੰਮ, ਹੈਲਪਲਾਈਨ ਨੰਬਰ 1950 ’ਤੇ ਵੀ ਕਰ ਸਕਦੇ ਹਨ ਸੰਪਰਕ ਪਟਿਆਲਾ, 23 ਅਕਤੂਬਰ (ਹਿੰ.ਸ.)| ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 24 ਅਕਤੂਬਰ 2026 ਨ
ਵੋਟਰ ਸੂਚੀਆਂ ਦੀ ਜਾਂਚ ਅਤੇ ਸੋਧ ਲਈ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ


ਵੋਟਰ ਆਪਣੇ ਪੋਲਿੰਗ ਬੂਥ ’ਤੇ ਪਹੁੰਚ ਕੇ ਕਰਵਾ ਸਕਣਗੇ ਵੋਟਰ ਸੂਚੀ ਸਬੰਧੀ ਕੰਮ, ਹੈਲਪਲਾਈਨ ਨੰਬਰ 1950 ’ਤੇ ਵੀ ਕਰ ਸਕਦੇ ਹਨ ਸੰਪਰਕ

ਪਟਿਆਲਾ, 23 ਅਕਤੂਬਰ (ਹਿੰ.ਸ.)| ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 24 ਅਕਤੂਬਰ 2026 ਨੂੰ ਸ਼ਾਮ 3-00 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਵੋਟਰ ਸੂਚੀਆਂ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਉਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਦਫ਼ਤਰ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ 19 ਅਕਤੂਬਰ 2026 ਤੋਂ ਵੋਟਰਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਹੈਲਪ ਡੈਸਕਾਂ ’ਤੇ ਪਹੁੰਚ ਕੇ ਜਾਂ ਵੋਟਰ ਹੈਲਪਲਾਈਨ ਨੰਬਰ 1950 ’ਤੇ ਕਾਲ ਕਰਕੇ ਅੰਤਿਮ ਪ੍ਰਕਾਸ਼ਿਤ ਐਸਆਈਆਰ-2026 ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਚੈੱਕ ਕੀਤੇ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜੇਕਰ ਅੰਤਿਮ ਵੋਟਰ ਸੂਚੀ ਵਿੱਚ ਕਿਸੇ ਯੋਗ ਵਿਅਕਤੀ ਦਾ ਨਾਮ ਸ਼ਾਮਲ ਹੋਣ ਤੋਂ ਰਹਿ ਗਿਆ ਹੈ, ਤਾਂ ਉਹ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਸਕਦਾ ਹੈ। ਇਸੇ ਤਰ੍ਹਾਂ, ਜੇਕਰ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਕੋਈ ਗ਼ਲਤੀ ਹੈ ਜਾਂ ਵੋਟਰ ਆਪਣੀ ਰਿਹਾਇਸ਼ ਇੱਕ ਖੇਤਰ ਤੋਂ ਦੂਜੇ ਖੇਤਰ ਵਿੱਚ ਤਬਦੀਲ ਕਰ ਲੈਂਦਾ ਹੈ, ਤਾਂ ਉਹ ਲੋੜ ਅਨੁਸਾਰ ਫਾਰਮ ਨੰਬਰ 8 ਭਰ ਸਕਦਾ ਹੈ।

ਵੋਟਰਾਂ ਵੱਲੋਂ ਭਰੇ ਹੋਏ ਫਾਰਮ ਅਤੇ ਲੋੜੀਂਦੇ ਦਸਤਾਵੇਜ਼ ਸਬੰਧਤ ਪੋਲਿੰਗ ਬੂਥ ਦੇ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ, ਇਹ ਫਾਰਮ ਆਨਲਾਈਨ ਵੀ ਭਰੇ ਅਤੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਚੋਣ ਦਫ਼ਤਰ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਨਾਮ ਅਤੇ ਵੇਰਵੇ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ ਅਤੇ ਲੋੜ ਪੈਣ ’ਤੇ 24 ਅਕਤੂਬਰ ਨੂੰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ, ਤਾਂ ਜੋ ਵੋਟਰ ਸੂਚੀ ਵਿੱਚ ਲੋੜੀਂਦੀ ਸੋਧ ਅਤੇ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande