ਫਾਜ਼ਿਲਕਾ ਵਿੱਚ ਤਿਉਹਾਰਾਂ ਮੌਕੇ ਡਿਪਟੀ ਕਮਿਸ਼ਨਰ ਨੇ ਪਟਾਕੇ ਚਲਾਉਣ ਲਈ ਸਮਾਂ ਕੀਤਾ ਨਿਰਧਾਰਤ
ਦੀਵਾਲੀ ’ਤੇ ਰਾਤ 8 ਤੋਂ 10 ਵਜੇ ਤੱਕ ਚਲਾ ਸਕਣਗੇ ਪਟਾਕੇ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਰੀਨ ਪਟਾਕੇ ਵਰਤਣ ਦੀ ਅਪੀਲ ਫਾਜ਼ਿਲਕਾ, 24 ਅਕਤੂਬਰ (ਹਿੰ.ਸ.)| ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ


ਦੀਵਾਲੀ ’ਤੇ ਰਾਤ 8 ਤੋਂ 10 ਵਜੇ ਤੱਕ ਚਲਾ ਸਕਣਗੇ ਪਟਾਕੇ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਰੀਨ ਪਟਾਕੇ ਵਰਤਣ ਦੀ ਅਪੀਲ

ਫਾਜ਼ਿਲਕਾ, 24 ਅਕਤੂਬਰ (ਹਿੰ.ਸ.)| ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਨਿਰਧਾਰਤ ਸਮੇਂ ਦੌਰਾਨ ਗਰੀਨ ਪਟਾਕੇ ਚਲਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ, 8 ਨਵੰਬਰ ਨੂੰ ਦੀਵਾਲੀ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ 24 ਨਵੰਬਰ ਨੂੰ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।

ਕ੍ਰਿਸਮਸ ਦੇ ਮੌਕੇ 25 ਅਤੇ 26 ਦਸੰਬਰ ਦੀ ਦਰਮਿਆਨੀ ਰਾਤ 11:55 ਵਜੇ ਤੋਂ ਸਵੇਰੇ 12:30 ਵਜੇ ਤੱਕ, ਜਦਕਿ ਨਵੇਂ ਸਾਲ ਦੇ ਮੌਕੇ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ 11:55 ਵਜੇ ਤੋਂ 12:55 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।

ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਕਾਰਨ ਸ਼ੋਰ ਪ੍ਰਦੂਸ਼ਣ ਅਤੇ ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਅੱਗ ਲੱਗਣ ਵਰਗੀਆਂ ਘਟਨਾਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਲਈ ਪਟਾਕਿਆਂ ਦੀ ਬਣਾਉਣ, ਭੰਡਾਰਨ, ਖਰੀਦ-ਵੇਚ ਅਤੇ ਵਰਤੋਂ ਨੂੰ ਨਿਯਮਤ ਕਰਨਾ ਜ਼ਰੂਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਨੂੰ ਸੁਰੱਖਿਅਤ ਅਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ ਲਈ ਨਿਰਧਾਰਤ ਸਮੇਂ ਦੀ ਪਾਲਣਾ ਕਰਨ ਅਤੇ ਗਰੀਨ ਪਟਾਕਿਆਂ ਦੀ ਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande