ਪਟਿਆਲਾ ਦੇ ਪੁਰਾਣਾ ਬੱਸ ਸਟੈਂਡ ਨੂੰ ਚਲਾਉਣ ਦਾ ਮੁੱਦਾ ਵਿਧਾਇਕ ਕੋਹਲੀ ਨੇ ਵਿਧਾਨ ਸਭਾ ਵਿੱਚ ਚੁੱਕਿਆ
ਨਵੇਂ ਈ-ਬੱਸ ਸਟੈਂਡ ਦੀ ਥਾਂ ਪੁਰਾਣੇ ਬੱਸ ਸਟੈਂਡ ਤੋਂ ਚਲਾਈਆਂ ਜਾਣ ਬੱਸਾਂ, ਤਿੰਨ ਬੱਸ ਸਟੈਂਡਾਂ ਕਾਰਨ ਲੋਕਾਂ ਦੀ ਖੱਜਲ-ਖੁਆਰੀ ਵਧਣ ਦਾ ਖਦਸ਼ਾ ਪਟਿਆਲਾ, 24 ਅਕਤੂਬਰ (ਹਿੰ.ਸ.)| ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਦਾ ਮੁੱਦਾ ਵਿਧਾਨ ਸਭਾ
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ


ਨਵੇਂ ਈ-ਬੱਸ ਸਟੈਂਡ ਦੀ ਥਾਂ ਪੁਰਾਣੇ ਬੱਸ ਸਟੈਂਡ ਤੋਂ ਚਲਾਈਆਂ ਜਾਣ ਬੱਸਾਂ, ਤਿੰਨ ਬੱਸ ਸਟੈਂਡਾਂ ਕਾਰਨ ਲੋਕਾਂ ਦੀ ਖੱਜਲ-ਖੁਆਰੀ ਵਧਣ ਦਾ ਖਦਸ਼ਾ

ਪਟਿਆਲਾ, 24 ਅਕਤੂਬਰ (ਹਿੰ.ਸ.)| ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੀ ਸਹੂਲਤ ਲਈ ਪੁਰਾਣੇ ਬੱਸ ਸਟੈਂਡ ਤੋਂ ਹੀ ਈ-ਬੱਸਾਂ ਚਲਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਤਿੰਨ ਬੱਸ ਸਟੈਂਡ ਬਣਨ ਨਾਲ ਲੋਕਾਂ ਨੂੰ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਵਿਧਾਇਕ ਕੋਹਲੀ ਨੇ ਵਿਧਾਨ ਸਭਾ ਦੇ ਸਪੀਕਰ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਅਪੀਲ ਕੀਤੀ ਕਿ ਪਟਿਆਲਾ ਵਾਸੀਆਂ ਦੀ ਇਸ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਵਾਂ ਬੱਸ ਸਟੈਂਡ ਸ਼ੁਰੂ ਹੋ ਚੁੱਕਾ ਹੈ, ਜਦਕਿ 50 ਈ-ਬੱਸਾਂ ਚਲਾਉਣ ਲਈ ਇੱਕ ਹੋਰ ਥਾਂ ’ਤੇ ਬੱਸ ਸਟੈਂਡ ਤਿਆਰ ਕਰਨ ਦੀ ਯੋਜਨਾ ਹੈ। ਇਸ ਨਾਲ ਸ਼ਹਿਰ ਵਿੱਚ ਤੀਜਾ ਬੱਸ ਸਟੈਂਡ ਬਣਨ ਦੀ ਸਥਿਤੀ ਪੈਦਾ ਹੋਵੇਗੀ। ਉਨ੍ਹਾਂ ਸੁਝਾਅ ਦਿੱਤਾ ਕਿ ਸ਼ਹਿਰ ਦੇ ਵਿਚਕਾਰ ਸਥਿਤ ਪੁਰਾਣੇ ਬੱਸ ਸਟੈਂਡ ਨੂੰ ਈ-ਬੱਸਾਂ ਦੇ ਸੰਚਾਲਨ ਲਈ ਵਰਤਿਆ ਜਾ ਸਕਦਾ ਹੈ। ਇੱਥੋਂ ਛੋਟੀਆਂ ਈ-ਬੱਸਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚਲਾਈਆਂ ਜਾ ਸਕਦੀਆਂ ਹਨ ਅਤੇ ਰਾਤ ਸਮੇਂ ਬੱਸਾਂ ਦੀ ਪਾਰਕਿੰਗ ਦਾ ਪ੍ਰਬੰਧ ਵੀ ਕੀਤਾ ਜਾ ਸਕਦਾ ਹੈ।

ਕੋਹਲੀ ਨੇ ਕਿਹਾ ਕਿ ਨਵੇਂ ਬੱਸ ਸਟੈਂਡ ਦੇ ਨਾਲ ਇੱਕ ਹੋਰ ਬੱਸ ਸਟੈਂਡ ਬਣਾਉਣ ਦੀ ਬਜਾਏ ਪੁਰਾਣੇ ਬੱਸ ਸਟੈਂਡ ਨੂੰ ਵਿਕਸਤ ਕਰਕੇ ਸਾਰੀਆਂ ਈ-ਬੱਸਾਂ ਦੇ ਸੰਚਾਲਨ ਲਈ ਵਰਤਿਆ ਜਾਵੇ, ਤਾਂ ਜੋ ਹਜ਼ਾਰਾਂ ਲੋਕਾਂ ਨੂੰ ਲਾਭ ਮਿਲ ਸਕੇ। ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਨੇ ਵੀ ਇਸ ਮਾਮਲੇ ਨੂੰ ਲੋਕਾਂ ਨਾਲ ਜੁੜਿਆ ਅਹਿਮ ਮੁੱਦਾ ਦੱਸਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਇਸ ’ਤੇ ਤੁਰੰਤ ਗੌਰ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਪਟਿਆਲਾ ਨੂੰ ਸਾਲ 2023 ਵਿੱਚ ਨਵਾਂ ਬੱਸ ਸਟੈਂਡ ਮਿਲਣ ਤੋਂ ਬਾਅਦ ਪੁਰਾਣੇ ਬੱਸ ਸਟੈਂਡ ਦੀ ਵਰਤੋਂ ਲਗਭਗ ਬੰਦ ਹੋ ਗਈ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande