30 ਲੱਖ ਦੀਆਂ ਨੇਮ ਪਲੇਟਾਂ: ਸਕੂਲਾਂ ਤੇ ਵਿਦਿਆਰਥੀ ਲੋੜਾਂ ਦੀ ਬਜਾਏ ਸਿਆਸੀ ਪ੍ਰਚਾਰ ਉੱਤੇ ਜ਼ੋਰ: ਅਵਿਨਾਸ਼ ਰਾਏ ਖੰਨਾ
ਜਲੰਧਰ, 24 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ 599 ਸਰਕਾਰੀ ਸਕੂਲਾਂ ਵਿੱਚ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਥਾਨਕ ਵਿਧਾਇਕ ਦੇ ਨਾਂ ਵਾਲੀਆਂ ਗ੍ਰੇਨਾਈਟ ਦੀਆਂ ਤਖ਼ਤੀਆਂ ਲਗਾਉਣ ’ਤੇ ਕਰੀਬ 30 ਲੱਖ ਰੁਪਏ ਖਰਚਣ ਦੇ ਫ਼ੈਸਲੇ ਦਾ ਪੰਜਾਬ ਭਾਜਪਾ ਨੇ ਸਖ਼ਤ ਨੋਟਿਸ ਲਿਆ ਹੈ। ਸਾਬਕਾ ਰਾਜ ਸਭਾ ਮੈਂਬਰ ਅਤੇ
30 ਲੱਖ ਦੀਆਂ ਨੇਮ ਪਲੇਟਾਂ: ਸਕੂਲਾਂ ਤੇ ਵਿਦਿਆਰਥੀ ਲੋੜਾਂ ਦੀ ਬਜਾਏ ਸਿਆਸੀ ਪ੍ਰਚਾਰ ਉੱਤੇ ਜ਼ੋਰ: ਅਵਿਨਾਸ਼ ਰਾਏ ਖੰਨਾ


ਜਲੰਧਰ, 24 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ 599 ਸਰਕਾਰੀ ਸਕੂਲਾਂ ਵਿੱਚ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਥਾਨਕ ਵਿਧਾਇਕ ਦੇ ਨਾਂ ਵਾਲੀਆਂ ਗ੍ਰੇਨਾਈਟ ਦੀਆਂ ਤਖ਼ਤੀਆਂ ਲਗਾਉਣ ’ਤੇ ਕਰੀਬ 30 ਲੱਖ ਰੁਪਏ ਖਰਚਣ ਦੇ ਫ਼ੈਸਲੇ ਦਾ ਪੰਜਾਬ ਭਾਜਪਾ ਨੇ ਸਖ਼ਤ ਨੋਟਿਸ ਲਿਆ ਹੈ। ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਅਤੇ ਸਕੂਲਾਂ ਦੀਆਂ ਅਸਲ ਲੋੜਾਂ ਦੀ ਬਜਾਏ ਸਿਆਸੀ ਪ੍ਰਚਾਰ ਨੂੰ ਤਰਜੀਹ ਦੇ ਰਹੀ ਹੈ।

ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਥਾਨਕ ਵਿਧਾਇਕਾਂ ਦੇ ਨਾਂ ਵਾਲੀਆਂ ਤਖ਼ਤੀਆਂ ’ਤੇ ਜਨਤਕ ਪੈਸਾ ਖ਼ਰਚ ਕਰਨ ਦਾ ਫ਼ੈਸਲਾ ਸਰਕਾਰ ਦੀਆਂ ਤਰਜੀਹਾਂ ਨੂੰ ਸਪੱਸ਼ਟ ਕਰਦਾ ਹੈ।

ਉਨ੍ਹਾਂ ਕਿਹਾ, “ਆਪ ਸਰਕਾਰ ਪੰਜਾਬ ਦੀ ਸੱਤਾ ਵਿੱਚ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਦੇ ਵਾਅਦੇ ਨਾਲ ਆਈ ਸੀ। ਪਰ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਾਂ ’ਤੇ ਸਰਕਾਰੀ ਸਕੂਲਾਂ ਵਿੱਚ ਸਿਆਸੀ ਆਗੂਆਂ ਦੇ ਨਾਂ ਵਾਲੀਆਂ ਤਖ਼ਤੀਆਂ ਲਗਾਉਣ ਲਈ ਕਰੀਬ 30 ਲੱਖ ਰੁਪਏ ਖਰਚ ਕਰਨਾ ਦਰਸਾਉਂਦਾ ਹੈ ਕਿ ਸਰਕਾਰ ਨੂੰ ਸਰਕਾਰੀ ਸਕੂਲਾਂ ਦੀਆਂ ਅਸਲ ਲੋੜਾਂ ਪੂਰੀਆਂ ਕਰਨ ਨਾਲੋਂ ਆਪਣੀ ਤਸਵੀਰ ਚਮਕਾਉਣ ਦੀ ਵੱਧ ਚਿੰਤਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਕਲਾਸਰੂਮਾਂ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਸਾਫ਼-ਸਫ਼ਾਈ ਦੀਆਂ ਸਹੂਲਤਾਂ, ਅਧਿਆਪਕਾਂ ਦੀ ਭਰਤੀ ਅਤੇ ਆਧੁਨਿਕ ਸਿੱਖਿਆ ਸਰੋਤਾਂ ਲਈ ਲਗਾਤਾਰ ਨਿਵੇਸ਼ ਦੀ ਲੋੜ ਹੈ। ਭਾਜਪਾ ਆਗੂ ਨੇ ਅੱਗੇ ਕਿਹਾ, “ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ, ਜੋ ਬੱਚਿਆਂ ਦੇ ਸਿੱਖਣ ਦੇ ਨਤੀਜਿਆਂ, ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਉਨ੍ਹਾਂ ਲਈ ਮੌਕਿਆਂ ਵਿੱਚ ਮਾਪਣਯੋਗ ਸੁਧਾਰ ਲਿਆਵੇ, ਨਾ ਕਿ ਸਿਰਫ਼ ਐਲਾਨਾਂ ਅਤੇ ਪ੍ਰਚਾਰ ਮੁਹਿੰਮਾਂ ਤੱਕ ਸੀਮਤ ਰਹੇ। ਪੰਜਾਬ ਸਰਕਾਰ ਨੂੰ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਖਰਚੇ ਗਏ ਫੰਡਾਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਲੋਕ ਸਰਕਾਰ ਦੀ ਅਸਲ ਕਾਰਗੁਜ਼ਾਰੀ ਬਾਰੇ ਜਾਣ ਸਕਣ।”

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande