ਖੇਮਕਰਨ ਦੇ ਪਿੰਡ ਮਸਤਗੜ੍ਹ ’ਚੋਂ 1 ਕਿਲੋ ਹੈਰੋਇਨ ਬਰਾਮਦ, ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਦਾ ਸ਼ੱਕ
ਖੇਮਕਰਨ, 25 ਅਕਤੂਬਰ (ਹਿੰ.ਸ.)| ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਮਕਰਨ ਦੇ ਪਿੰਡ ਮਸਤਗੜ੍ਹ ਵਿੱਚ ਬੀਐੱਸਐੱਫ ਅਤੇ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਖੇਤਾਂ ਵਿੱਚੋਂ ਇੱਕ ਕਿਲੋ ਹੈਰੋਇਨ ਅਤੇ 132 ਗ੍ਰਾਮ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਖ਼ਦਸ਼ਾ ਜਤਾਇਆ ਜਾ ਰਿਹਾ ਹ
ਬਰਾਮਦ ਅਸਲ੍ਹਾ ਨੂੰ ਪੰਜਾਬ ਪੁਲਿਸ ਦੀ ਟੀਮ ਨੂੰ ਸਪੁਰਦ ਕਰਦੇ ਹੋਏ ਬੀਐਸਐਫ ਦੇ ਜਵਾਨ


ਖੇਮਕਰਨ, 25 ਅਕਤੂਬਰ (ਹਿੰ.ਸ.)| ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਮਕਰਨ ਦੇ ਪਿੰਡ ਮਸਤਗੜ੍ਹ ਵਿੱਚ ਬੀਐੱਸਐੱਫ ਅਤੇ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਖੇਤਾਂ ਵਿੱਚੋਂ ਇੱਕ ਕਿਲੋ ਹੈਰੋਇਨ ਅਤੇ 132 ਗ੍ਰਾਮ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਭੇਜੀ ਗਈ ਹੋ ਸਕਦੀ ਹੈ।

ਬੀਐੱਸਐੱਫ ਦੀ 142ਵੀਂ ਬਟਾਲੀਅਨ ਦੇ ਕੰਪਨੀ ਕਮਾਂਡਰ ਨੇ ਦੱਸਿਆ ਕਿ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ਵਿੱਚੋਂ ਪੀਲੇ ਰੰਗ ਦਾ ਇੱਕ ਪੈਕੇਟ ਮਿਲਿਆ, ਜਿਸ ਵਿੱਚ ਇੱਕ ਕਿਲੋ ਹੈਰੋਇਨ ਅਤੇ 132 ਗ੍ਰਾਮ ਪੈਕਿੰਗ ਸਮੱਗਰੀ ਸੀ। ਬਰਾਮਦ ਕੀਤੇ ਗਏ ਸਾਮਾਨ ਨੂੰ ਬੀਐੱਸਐੱਫ ਦੇ ਅਧਿਕਾਰੀਆਂ ਨੇ ਅਗਲੀ ਕਾਰਵਾਈ ਲਈ ਥਾਣਾ ਖੇਮਕਰਨ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ।

ਇਸ ਸਬੰਧੀ ਐੱਸਆਈ ਜੈਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਸਮੇਤ ਹੋਰ ਸੰਭਾਵਿਤ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande