ਪਟਿਆਲਾ ’ਚ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਾਵਿ ਗਾਇਨ ਮੁਕਾਬਲੇ ਕਰਵਾਏ
ਪਟਿਆਲਾ, 25 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ਵੱਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026 ਕਰਵਾਏ ਗਏ। ਇਨ੍ਹਾਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਬਾ
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਭਾਸ਼ਾ ਦਫ਼ਤਰ ਪਟਿਆਲਾ ਦੇ ਅਧਿਕਾਰੀ।


ਪਟਿਆਲਾ, 25 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ਵੱਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026 ਕਰਵਾਏ ਗਏ। ਇਨ੍ਹਾਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਖੁਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੁਕਾਬਲਿਆਂ ਵਿੱਚ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਦੀਆਂ ਚਾਰ ਵੰਨਗੀਆਂ ਸ਼ਾਮਲ ਸਨ। ਜ਼ਿਲ੍ਹਾ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਮਹਿਮਾਨਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ।

ਲੇਖ ਰਚਨਾ ਵਿੱਚ ਜਾਸਮੀਨ (ਮਾਡਰਨ ਨਾਭਾ ਪਬਲਿਕ ਸਕੂਲ) ਨੇ ਪਹਿਲਾ, ਜਸਮੀਨ ਕੌਰ (ਸਰਕਾਰੀ ਸਕੂਲ ਦੌਣ ਕਲਾਂ) ਨੇ ਦੂਜਾ ਅਤੇ ਰੁਹੀਨ ਅਰੋੜਾ (ਆਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ) ਨੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਰਚਨਾ ਵਿੱਚ ਖੁਸ਼ਪ੍ਰੀਤ ਕੌਰ ਨੇ ਪਹਿਲਾ, ਜਪਲੀਨ ਕੌਰ ਨੇ ਦੂਜਾ ਅਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਕਵਿਤਾ ਰਚਨਾ ਵਿੱਚ ਕਿਰਨਜੋਤ ਕੌਰ ਨੇ ਪਹਿਲਾ, ਜਸ਼ਨਪ੍ਰੀਤ ਸਿੰਘ ਨੇ ਦੂਜਾ ਅਤੇ ਸ਼ਾਹਬਾਜ਼ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਗਾਇਨ ਵਿੱਚ ਹਰਮੀਨ ਕੌਰ ਪਹਿਲੇ, ਨਵਨੀਤ ਕੌਰ ਦੂਜੇ ਅਤੇ ਏਕਮਜੋਤ ਸਿੰਘ ਤੀਜੇ ਸਥਾਨ ’ਤੇ ਰਹੇ।

ਮਮਤਾ ਖੁਰਾਣਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਭਾਸ਼ਾ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਜੇਤੂਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀ ਨਵੰਬਰ ਵਿੱਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

ਇਸ ਮੌਕੇ 7 ਅਕਤੂਬਰ ਨੂੰ ਕਰਵਾਏ ਗਏ ਕੁਇਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਕੁਇਜ਼ ਮੁਕਾਬਲੇ ਤਿੰਨ ਵਰਗਾਂ ਵਿੱਚ ਹੋਏ ਸਨ, ਜਿਨ੍ਹਾਂ ਵਿੱਚ ਅੱਠਵੀਂ ਤੱਕ, ਨੌਵੀਂ ਤੋਂ ਬਾਰ੍ਹਵੀਂ ਅਤੇ 25 ਸਾਲ ਤੱਕ ਦੇ ਕਾਲਜ ਵਿਦਿਆਰਥੀ ਸ਼ਾਮਲ ਸਨ। ਸਮਾਗਮ ਦਾ ਮੰਚ ਸੰਚਾਲਨ ਗੁਰਮੇਲ ਸਿੰਘ ਖੋਜ ਸਹਾਇਕ ਨੇ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande