ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕਰ ਰਹੀ ਸਰਕਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧੂਰੀ ਦੇ ਪਿੰਡ ਬਰੜਵਾਲ ਵਿਖੇ ਖੇਤਰੀ ਯੁਵਕ ਮੇਲੇ ’ਚ ਕੀਤੀ ਸ਼ਿਰਕਤ, 39 ਕਾਲਜਾਂ ਦੇ ਵਿਦਿਆਰਥੀਆਂ ਨੇ 60 ਗਤੀਵਿਧੀਆਂ ’ਚ ਦਿਖਾਈ ਪ੍ਰਤਿਭਾ ਧੂਰੀ, 25 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕਰਨ ਲ
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਧੂਰੀ ਦੇ ਪਿੰਡ ਬਰੜਵਾਲ ਵਿਖੇ ਖੇਤਰੀ ਯੁਵਕ ਮੇਲੇ ’ਚ ਕੀਤੀ ਸ਼ਿਰਕਤ, 39 ਕਾਲਜਾਂ ਦੇ ਵਿਦਿਆਰਥੀਆਂ ਨੇ 60 ਗਤੀਵਿਧੀਆਂ ’ਚ ਦਿਖਾਈ ਪ੍ਰਤਿਭਾ

ਧੂਰੀ, 25 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ ’ਤੇ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਐਤਵਾਰ ਨੂੰ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿਖੇ ਕਰਵਾਏ ਖੇਤਰੀ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੌਜਵਾਨਾਂ ਨੂੰ ਪੜ੍ਹਾਈ, ਸਖ਼ਤ ਮਿਹਨਤ ਅਤੇ ਆਪਣੇ ਹੁਨਰ ਨੂੰ ਨਿਖਾਰਨ ’ਤੇ ਧਿਆਨ ਦੇਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਯੁਵਕ ਮੇਲੇ ਵਿੱਚ 39 ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ’ਤੇ ਖ਼ੁਸ਼ੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਚਾਰ ਪੜਾਵਾਂ ਵਿੱਚ 60 ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਰਚਨਾਤਮਕਤਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ।

ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਅਜਿਹੇ ਮੰਚ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਪਛਾਣਨ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਡਿਗਰੀਆਂ ਹਾਸਲ ਕਰਨਾ ਨਹੀਂ, ਸਗੋਂ ਜਾਗਰੂਕ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ। ਉਨ੍ਹਾਂ ਅਨੁਸਾਰ, ਸੰਗੀਤ, ਨਾਚ, ਥੀਏਟਰ, ਸਾਹਿਤ ਅਤੇ ਲੋਕ ਕਲਾਵਾਂ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਇਸ ਦੇ ਯੁਵਕ ਭਲਾਈ ਵਿਭਾਗ ਵੱਲੋਂ ਦਹਾਕਿਆਂ ਤੋਂ ਯੁਵਕ ਮੇਲੇ ਕਰਵਾਉਣ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ।

ਮੁੱਖ ਮੰਤਰੀ ਨੇ ਆਪਣੇ ਸ਼ੁਰੂਆਤੀ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਫ਼ਰ ਵੀ ਅਜਿਹੇ ਮੰਚਾਂ ਤੋਂ ਸ਼ੁਰੂ ਹੋਇਆ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ। ਜਿੱਤਣ ਵਾਲਿਆਂ ਨੂੰ ਨਿਮਰ ਰਹਿਣਾ ਚਾਹੀਦਾ ਹੈ, ਜਦਕਿ ਹਾਰਨ ਵਾਲਿਆਂ ਨੂੰ ਹੋਰ ਮਿਹਨਤ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ, ਹੁਨਰ ਅਤੇ ਸਿਰਜਣਾਤਮਕਤਾ ਸੂਬੇ ਦੀ ਸਭ ਤੋਂ ਵੱਡੀ ਪੂੰਜੀ ਹੈ। ਸਰਕਾਰ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਤਰੱਕੀ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande