ਤਰਨਤਾਰਨ: ਖੇਤਾਂ ’ਚੋਂ ਦੋ ਪਿਸਤੌਲ, 18 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ ਬਰਾਮਦ
ਖਾਲੜਾ ਪੁਲਿਸ ਤੇ ਬੀਐੱਸਐੱਫ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ, ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਤਰਨਤਾਰਨ, 25 ਅਕਤੂਬਰ (ਹਿੰ.ਸ.)| ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਕਲਸੀਆਂ ਖੁਰਦ ਦੇ ਖੇਤਾਂ ਵਿੱਚੋਂ ਖਾਲੜਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਸਾਂਝੀ ਤਲਾਸ਼ੀ ਮੁਹਿ
ਬਰਾਮਦ ਅਸਲ੍ਹਾ ਨੂੰ ਪੰਜਾਬ ਪੁਲਿਸ ਦੀ ਟੀਮ ਨੂੰ ਸਪੁਰਦ ਕਰਦੇ ਹੋਏ ਬੀਐਸਐਫ ਦੇ ਜਵਾਨ


ਖਾਲੜਾ ਪੁਲਿਸ ਤੇ ਬੀਐੱਸਐੱਫ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ, ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਤਰਨਤਾਰਨ, 25 ਅਕਤੂਬਰ (ਹਿੰ.ਸ.)| ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਕਲਸੀਆਂ ਖੁਰਦ ਦੇ ਖੇਤਾਂ ਵਿੱਚੋਂ ਖਾਲੜਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਦੋ ਪਿਸਤੌਲ, 18 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੂੰ ਸਰਹੱਦ ਨੇੜੇ ਹਥਿਆਰਾਂ ਦੀ ਸਪਲਾਈ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਐੱਸਆਈ ਅਰਵਿੰਦ ਕੰਬੋਜ ਅਤੇ ਬੀਐੱਸਐੱਫ ਦੇ ਕਮਾਂਡਰ ਐੱਲਐੱਸ ਸ਼ਰਮਾ ਦੀ ਅਗਵਾਈ ਹੇਠ ਖਾਲੜਾ ਪੁਲਿਸ ਅਤੇ ਬੀਐੱਸਐੱਫ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਤਲਾਸ਼ੀ ਦੌਰਾਨ ਇੱਕ ਖੇਤ ਵਿੱਚੋਂ ਤੁਰਕੀ ਵਿੱਚ ਬਣਿਆ 30 ਬੋਰ ਦਾ ਕਾਲੇ ਰੰਗ ਦਾ ਪਿਸਤੌਲ, ਚਾਰ ਜ਼ਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਹੋਇਆ। ਇਸ ਤੋਂ ਇਲਾਵਾ ਦੂਜੇ ਖੇਤ ਵਿੱਚੋਂ ਇੱਕ ਪੀਲੇ ਰੰਗ ਦੇ ਪੈਕੇਟ ਵਿੱਚੋਂ ਆਸਟ੍ਰੇਲੀਆ ਵਿੱਚ ਬਣਿਆ 30 ਬੋਰ ਦਾ ਪਿਸਤੌਲ, 14 ਜ਼ਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਮਿਲੀ।

ਐੱਸਆਈ ਅਰਵਿੰਦ ਕੰਬੋਜ ਨੇ ਦੱਸਿਆ ਕਿ ਪੁਲਿਸ ਵੱਲੋਂ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਬਰਾਮਦ ਹਥਿਆਰਾਂ ਦੇ ਸਰੋਤ ਅਤੇ ਇਨ੍ਹਾਂ ਦੀ ਸਪਲਾਈ ਨਾਲ ਜੁੜੇ ਸੰਭਾਵਿਤ ਨੈੱਟਵਰਕ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande