ਮਹਾਰਿਸ਼ੀ ਵਾਲਮੀਕਿ ਜੀ ਨੇ ਰਾਮਾਇਣ ਰਾਹੀਂ ਮਨੁੱਖਤਾ ਨੂੰ ਜੀਵਨ ਜਿਊਣ ਦਾ ਰਾਹ ਵਿਖਾਇਆ: ਨਾਇਬ ਸਿੰਘ ਸੈਣੀ
ਚੰਡੀਗੜ੍ਹ, 26 ਅਕਤੂਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਨੇ ਰਾਮਾਇਣ ਰਾਹੀਂ ਦੁਨੀਆ ਨੂੰ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੀ ਰਚਨਾ ਸਿਰਫ਼ ਮਹਾਕਾਵਿ ਨਹੀਂ, ਸਗੋਂ ਮਨੁੱਖਤਾ ਨੂੰ ਜੀਵਨ ਜਿਊਣ ਦੀ ਸ
हरियाणा के मुख्यमंत्री नायब सैनी भगवान वाल्मीकि की प्रतिमा पर नमन करते हुए


ਚੰਡੀਗੜ੍ਹ, 26 ਅਕਤੂਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਨੇ ਰਾਮਾਇਣ ਰਾਹੀਂ ਦੁਨੀਆ ਨੂੰ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੀ ਰਚਨਾ ਸਿਰਫ਼ ਮਹਾਕਾਵਿ ਨਹੀਂ, ਸਗੋਂ ਮਨੁੱਖਤਾ ਨੂੰ ਜੀਵਨ ਜਿਊਣ ਦੀ ਸੇਧ ਦੇਣ ਵਾਲੀ ਅਮੁੱਲੀ ਵਿਰਾਸਤ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਧੀਰਜ, ਮਿਹਨਤ, ਕਰੁਣਾ, ਸਿੱਖਿਆ ਅਤੇ ਸਮਾਜਿਕ ਸਦਭਾਵਨਾ ਦੀ ਪ੍ਰੇਰਨਾ ਦਿੰਦੀਆਂ ਹਨ।

ਮੁੱਖ ਮੰਤਰੀ ਸੰਤ ਮਹਾਪੁਰਖ ਪ੍ਰਚਾਰ-ਪ੍ਰਸਾਰ ਯੋਜਨਾ ਤਹਿਤ ਸੰਤ ਕਬੀਰ ਕੁਟੀਰ ਵਿਖੇ ਕਰਵਾਏ ਰਾਜ ਪੱਧਰੀ ਮਹਾਰਿਸ਼ੀ ਵਾਲਮੀਕਿ ਜਯੰਤੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਮਹਾਰਿਸ਼ੀ ਵਾਲਮੀਕਿ ਜੀ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਅਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਹਿਸਾਰ ਵਿੱਚ ਬਣ ਰਹੇ ਵਾਲਮੀਕਿ ਹੋਸਟਲ ਲਈ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਹ ਜਲਦੀ ਹੀ ਹੋਸਟਲ ਦੇ ਭੂਮੀ ਪੂਜਨ ਸਮਾਗਮ ਵਿੱਚ ਸ਼ਾਮਲ ਹੋਣਗੇ।

ਸੈਣੀ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਨੇ ਔਖੇ ਸਮੇਂ ਵਿੱਚ ਮਾਤਾ ਸੀਤਾ ਜੀ ਨੂੰ ਆਪਣੇ ਆਸ਼ਰਮ ਵਿੱਚ ਪਨਾਹ ਦਿੱਤੀ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਤੇ ਸੰਸਕਾਰ ਦਿੱਤੇ। ਉਨ੍ਹਾਂ ਦਾ ਜੀਵਨ ਸਿਖਾਉਂਦਾ ਹੈ ਕਿ ਹਾਲਾਤ ਭਾਵੇਂ ਕਿੰਨੇ ਵੀ ਮੁਸ਼ਕਲ ਹੋਣ, ਮਨੁੱਖ ਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਰਾਮਾਇਣ ਵੀ ਮਿਹਨਤ, ਵਿਸ਼ਵਾਸ ਅਤੇ ਸੰਜਮ ਨਾਲ ਟੀਚੇ ਹਾਸਲ ਕਰਨ ਦਾ ਸੰਦੇਸ਼ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਅਮਲ ਵਿੱਚ ਲਿਆਉਣਾ ਹੀ ਸੱਚੀ ਸ਼ਰਧਾ ਹੈ। ਕਿਸੇ ਵੀ ਵਿਅਕਤੀ ਨਾਲ ਜਾਤ, ਜਨਮ, ਆਰਥਿਕ ਸਥਿਤੀ ਜਾਂ ਕੰਮ ਦੇ ਆਧਾਰ ’ਤੇ ਵਿਤਕਰਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਪ੍ਰਯਾਸ’ ਦਾ ਮੰਤਰ ਵੀ ਇਸੇ ਭਾਵਨਾ ਨੂੰ ਅੱਗੇ ਵਧਾਉਂਦਾ ਹੈ। ਉਨ੍ਹਾਂ ਅਯੁੱਧਿਆ ਵਿੱਚ ਰਾਮ ਮੰਦਰ ਕੰਪਲੈਕਸ ਅੰਦਰ ਮਹਾਰਿਸ਼ੀ ਵਾਲਮੀਕਿ, ਨਿਸ਼ਾਦਰਾਜ ਅਤੇ ਮਾਤਾ ਸ਼ਬਰੀ ਦੇ ਮੰਦਰਾਂ ਅਤੇ ਮਹਾਰਿਸ਼ੀ ਵਾਲਮੀਕਿ ਦੇ ਨਾਂ ’ਤੇ ਹਵਾਈ ਅੱਡੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਸਤਿਕਾਰ ਨੂੰ ਦਰਸਾਉਂਦਾ ਹੈ। ਸੈਣੀ ਨੇ ਕਿਹਾ ਕਿ ਸੰਤ ਮਹਾਪੁਰਖ ਪ੍ਰਚਾਰ-ਪ੍ਰਸਾਰ ਯੋਜਨਾ ਦਾ ਉਦੇਸ਼ ਮਹਾਪੁਰਖਾਂ ਦੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ, ਤਾਂ ਜੋ ਨੌਜਵਾਨ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੀ ਕਰੁਣਾ, ਸਵੈ-ਮਾਣ ਅਤੇ ਮਨੁੱਖਤਾ ਦੀਆਂ ਸਿੱਖਿਆਵਾਂ ਸਮਾਜ ਨੂੰ ਸਦਭਾਵਨਾ ਅਤੇ ਸਮਾਨਤਾ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande