ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
ਚੰਡੀਗੜ੍ਹ, 26 ਅਕਤੂਬਰ (ਹਿੰ.ਸ.)| ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਨੇੜਲੇ ਪਿੰਡ ਰੜਾ ਦੇ ਰਹਿਣ ਵਾਲੇ 40 ਸਾਲਾ ਨਵਦੀਪ ਸਿੰਘ ਰਾਜਾ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਉਹ ਪਿਛਲੇ ਕਰੀਬ ਚਾਰ ਸਾਲਾਂ ਤੋਂ ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਰਹਿ ਰਿਹਾ ਸੀ।
ਮ੍ਰਿਤਕ ਨਵਦੀਪ ਸਿੰਘ ਰਾਜਾ ਦੀ ਫਾਈਲ ਫੋਟੋ।


ਚੰਡੀਗੜ੍ਹ, 26 ਅਕਤੂਬਰ (ਹਿੰ.ਸ.)| ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਨੇੜਲੇ ਪਿੰਡ ਰੜਾ ਦੇ ਰਹਿਣ ਵਾਲੇ 40 ਸਾਲਾ ਨਵਦੀਪ ਸਿੰਘ ਰਾਜਾ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਉਹ ਪਿਛਲੇ ਕਰੀਬ ਚਾਰ ਸਾਲਾਂ ਤੋਂ ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਰਹਿ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਨਵਦੀਪ ਸਿੰਘ ਰਾਜਾ ਪੁੱਤਰ ਰੋਸ਼ਨ ਸਿੰਘ ਅਮਰੀਕਾ ਵਿੱਚ ਟੈਕਸੀ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਹ ਅਣਵਿਆਹਿਆ ਸੀ। ਉਸ ਦੀ ਅਚਾਨਕ ਮੌਤ ਦੀ ਦੁਖਦਾਈ ਖ਼ਬਰ ਮਿਲਦਿਆਂ ਹੀ ਪਿੰਡ ਰੜਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਨੌਜਵਾਨ ਦੀ ਬੇਵਕਤੀ ਮੌਤ ਕਾਰਨ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ। ਇਸ ਅਣਹੋਣੀ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande